ਪੜਚੋਲ ਕਰੋ
'ਆਪ' ਨੇ ਕੈਪਟਨ ਨੂੰ ਦੱਸੀ ਬਿਜਲੀ ਸਸਤੀ ਕਰਨ ਦੀ ਤਰਕੀਬ, ਇੰਝ ਪਾਵਰਕੌਮ ਦਾ ਸੰਕਟ ਵੀ ਹੋਏਗਾ ਹੱਲ
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੰਭੀਰ ਦੋਸ਼ ਲਾਏ ਹਨ। 'ਆਪ' ਵਿਧਾਇਕ ਤੇ ਪੰਜਾਬ ਦੇ ਯੂਥ ਵਿੰਗ ਪ੍ਰਧਾਨ ਮੀਤ ਹੇਅਰ ਨੇ ਪੰਜਾਬ 'ਚ ਮਹਿੰਗੀ ਬਿਜਲੀ ਲਈ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੰਭੀਰ ਦੋਸ਼ ਲਾਏ ਹਨ। 'ਆਪ' ਵਿਧਾਇਕ ਤੇ ਪੰਜਾਬ ਦੇ ਯੂਥ ਵਿੰਗ ਪ੍ਰਧਾਨ ਮੀਤ ਹੇਅਰ ਨੇ ਪੰਜਾਬ 'ਚ ਮਹਿੰਗੀ ਬਿਜਲੀ ਲਈ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਬਿਜਲੀ ਸਸਤੀ ਕਰਨ ਸਬੰਧੀ ਕੈਪਟਨ ਨੂੰ ਤਰਕੀਬ ਵੀ ਦੱਸੀ ਹੈ।
ਮੀਤ ਹੇਅਰ ਨੇ ਕਿਹਾ ਹੈ ਕਿ "ਜਿੰਨਾ ਚਿਰ ਪੰਜਾਬ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਤੇ ਇੱਕਤਰਫ਼ਾ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਹੀਂ ਕਰਦੀ, ਉਨ੍ਹਾਂ ਚਿਰ ਨਾ ਪਾਵਰਕੌਮ (ਬਿਜਲੀ ਬੋਰਡ) ਘਾਟੇ 'ਚੋਂ ਨਿਕਲ ਸਕੇਗੀ ਤੇ ਨਾ ਹੀ ਪੰਜਾਬ ਦੇ ਲੋਕਾਂ ਨੂੰ ਅਤਿਅੰਤ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇਗੀ।" ਹੇਅਰ ਨੇ ਕਿਹਾ, "ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਭ੍ਰਿਸਟ ਨੀਅਤ ਕਾਰਨ ਅੱਜ ਪਾਵਰਕੌਮ 31000 ਕਰੋੜ ਰੁਪਏ ਦੇ ਭਾਰੀ ਕਰਜ਼ ਥੱਲੇ ਦੱਬ ਚੁੱਕੀ ਹੈ, ਉੱਥੇ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ।"
ਮੀਤ ਹੇਅਰ ਨੇ ਕਿਹਾ, "ਜੇਕਰ 2017 'ਚ ਸੱਤਾ ਸੰਭਾਲਦਿਆਂ ਹੀ ਕੈਪਟਨ ਸਰਕਾਰ ਆਪਣਾ ਚੋਣ ਵਾਅਦਾ ਨਿਭਾਅ ਕੇ ਨਿੱਜੀ ਥਰਮਲ ਪਲਾਂਟਾਂ ਨਾਲ ਬਾਦਲਾਂ ਵੱਲੋਂ ਕੀਤੇ ਘਾਤਕ ਸਮਝੌਤੇ ਰੱਦ ਕਰ ਦਿੰਦੀ ਤਾਂ ਅੱਜ ਪਾਵਰਕੌਮ ਵੀ ਵਿੱਤੀ ਸੰਕਟ 'ਚੋਂ ਉੱਭਰਿਆ ਹੁੰਦਾ ਤੇ ਪੰਜਾਬ ਦੇ ਲੋਕਾਂ ਨੂੰ ਵੀ ਮਹਿੰਗੇ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੁੰਦੀ, ਪਰ ਕੈਪਟਨ ਵੀ ਬਾਦਲਾਂ ਵਾਂਗ ਬਿਜਲੀ ਮਾਫ਼ੀਆ ਦੀ ਝੋਲੀ 'ਚ ਡਿਗ ਪਏ। ਇਹੋ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਬਿਜਲੀ ਸਮਝੌਤੇ ਰੱਦ ਕਰਨ ਬਲਕਿ ਬਿਜਲੀ ਬਾਰੇ ਵਾਈਟ ਪੇਪਰ ਜਨਤਕ ਕਰਨ ਤੋਂ ਵੀ ਭੱਜ ਗਏ ਹਨ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
Advertisement