Punjab News: ਗੁਰਦਾਸਪੁਰ ਇਲਾਕੇ ਦੇ ਪਿੰਡ ਛੋਟਾ ਔਲਖ 'ਚ ਪੰਚਾਇਤੀ ਜ਼ਮੀਨ 'ਚ ਬੀਜੇ ਚਾਰੇ ਨੂੰ ਲੈ ਕੇ 'ਆਪ' ਵਰਕਰ ਆਪਸ 'ਚ ਭਿੜ ਗਏ। ਝਗੜੇ ਵਿੱਚ ਦੋਵੇਂ ਧਿਰਾਂ ਦੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਲੜਾਈ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਜਾਣਕਾਰੀ ਦਿੰਦਿਆਂ ਪੀੜਤ ਸਰਬਜੀਤ ਸਿੰਘ ਸਾਬੂ, ਉਸ ਦੀ ਪਤਨੀ ਅਤੇ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਪੰਚਾਇਤੀ ਜ਼ਮੀਨ 'ਤੇ ਚਾਰਾ ਲਾਇਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਆਪਣੀ ਨੂੰਹ ਦੀ ਦਵਾਈ ਲੈਣ ਜਾ ਰਹੀ ਸੀ ਤਾਂ ਰਸਤੇ ਵਿੱਚ ਪੰਚਾਇਤੀ ਜ਼ਮੀਨ ’ਤੇ ਰੁਕ ਗਈ। ਇਸ ਦੌਰਾਨ ਦੂਜੇ ਪੱਖ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਹ ਆਪਣੀ ਜਾਨ ਬਚਾਉਣ ਲਈ ਸਾਹਮਣੇ ਵਾਲੇ ਅਜੀਤ ਸਿੰਘ ਦੇ ਘਰ ਅੰਦਰ ਵੜ ਗਏ ਪਰ ਉਨ੍ਹਾਂ ਨੇ ਉਸ ਦੇ ਘਰ 'ਤੇ ਵੀ ਹਮਲਾ ਕਰਕੇ ਭੰਨਤੋੜ ਕੀਤੀ ਗਈ।
ਪੀੜਤਾਂ ਵੱਲੋਂ ਇਸ ਮੌਕੇ ਕਿਹਾ ਕਿ ਇਸ ਸਭ ਦੌਰਾਨ ਦੋ ਗੋਲੀਆਂ ਵੀ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਵੀ ਆਮ ਆਦਮੀ ਪਾਰਟੀ ਦੇ ਵਰਕਰ ਹਾਂ। ਦੂਜੀ ਧਿਰ ਆਮ ਆਦਮੀ ਪਾਰਟੀ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਲੜਾਈ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਸ ਦੇ ਨਾਲ ਹੀ ਦੂਜੇ ਪਾਸੇ ਤੋਂ ਪਿੰਡ ਦੇ ਵਸਨੀਕ ਜਗਦੀਸ਼ ਸਿੰਘ ਅਤੇ ਅਜੀਤ ਸਿੰਘ ਨੇ ਵੀ ਘਟਨਾ ਬਾਰੇ ਦੱਸਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀ ਗੁੰਡਾਗਰਦੀ ਨੂੰ ਰੋਕਿਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਭ ਦੌਰਾਨ ਥਾਣੇ ਦੀ ਇੰਚਾਰਜ ਬਲਜੀਤ ਕੌਰ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਉਨ੍ਹਾਂ ਕਿਹਾ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।