ਹੁਣ ਹਰ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਲੋਕਾਂ ਦੇ ਨਾਲ ਜੋੜਣ ਦੇ ਲਈ ਪਾਰਟੀ ਦੇ ਅੰਦਰ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਆਪ ਪਾਰਟੀ ਵੱਲੋਂ ਵੀ ਇੱਕ ਹੋਰ ਸੀਨੀਅਰ ਨੇਤਾ ਨੂੰ ਅਹਿਮ ਜ਼ਿੰਮੇਵਾਰੀ ਸ਼ੌਪੀ ਗਈ ਹੈ। ਜੀ ਹਾਂ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੀਨੀਅਰ ਨੇਤਾ ਬਲਤੇਜ ਪੰਨੂ ਨੂੰ ਪਾਰਟੀ ਦਾ ਜਨਰਲ ਸਕਤਰ ਨਿਯੁਕਤ ਕਰ ਦਿੱਤਾ ਹੈ।
ਇਸ ਸਬੰਧ ਵਿੱਚ ਪਾਰਟੀ ਵੱਲੋਂ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਨਿਯੁਕਤੀ ਪਾਰਟੀ ਦੇ ਉੱਚ ਆਗੂਆਂ ਨਾਲ ਗਹਿਰੇ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀ ਗਈ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਇਸ ਫ਼ੈਸਲੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਬਲਤੇਜ ਪੰਨੂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਦੋਵੇਂ ਨੇਤਾਵਾਂ ਨੇ ਉਨ੍ਹਾਂ ਨੂੰ ਨਵੀਂ ਭੂਮਿਕਾ ਸੰਭਾਲਣ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਉਮੀਦ ਜ਼ਾਹਿਰ ਕੀਤੀ ਹੈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਯੋਗਦਾਨ ਪਾਉਣਗੇ। ਪਾਰਟੀ ਦੇ ਵਲੋਂ ਆਇਆ ਇਹ ਫ਼ੈਸਲਾ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਬਲਤੇਜ ਪੰਨੂ ਨੇ ਪੋਸਟ ਪਾ ਕੇ ਪਾਰਟੀ ਦਾ ਕੀਤਾ ਧੰਨਵਾਦ
ਉੱਧਰ ਆਗੂ ਬਲਤੇਜ ਪੰਨੂ ਹੋਰਾਂ ਨੇ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪਾਰਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- ''ਮੈਂ ਤਹਿ ਦਿਲੋਂ ਧੰਨਵਾਦੀ ਹਾਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ, ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਸ੍ਰੀ ਮਨੀਸ਼ ਸ਼ਿਸ਼ੋਦੀਆ ਜੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ ਦਾ ਜਿਨਾਂ ਨੇ ਮੈਨੂੰ ਪਾਰਟੀ ਦੇ ਜਨਰਲ ਸਕਤਰ ਦੇ ਅਹਿਮ ਅਹੁਦੇ ਤੇ ਨਿਯੁਕਤ ਕੀਤਾ ਹੈ ਬਹੁਤ ਬਹੁਤ ਧੰਨਵਾਦ''
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।