(Source: ECI/ABP News/ABP Majha)
CM Debate: ''Teaser ਹੀ ਦੇਖਿਆ ਏ Picture ਤਾਂ ਬਾਕੀ ਏ'' ਮਹਾ ਡਿਬੇਟ ਤੋਂ ਪਹਿਲਾਂ AAP ਨੇ ਜਾਰੀ ਕੀਤਾ ਟੀਜ਼ਰ, ਕੀ ਤੁਸੀਂ ਦੇਖਿਆ ?
Debate with CM Mann - ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਹੋਣ ਵਾਲੀ ਬਹਿਸ ਲਈ ਆਮ ਆਦਮੀ ਪਾਰਟੀ ਕਾਫੀ ਉਤਸੁਕ ਹੈ। ਐਤਵਾਰ ਨੂੰ ਪਾਰਟੀ ਦੇ ਅਧਿਕਾਰਤ ਐਕਸ ਹੈਂਡਲ ਤੋਂ ਪਹਿਲੀ
ਪੰਜਾਬ ਦੇ ਮੁੱਦਿਆਂ 'ਤੇ ਸੀਐਮ ਭਗਵੰਤ ਮਾਨ ਵੱਲੋਂ ਸੱਦੀ ਗਈ ਖੁੱਲ੍ਹੀ ਬਹਿਸ ਦਾ ਸਮਾਂ ਸਿਰਫ਼ 2 ਦਿਨ ਦਾ ਰਹਿ ਗਿਆ ਹੈ। 1 ਨਵੰਬਰ ਨੁੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਡਿਬੇਟ ਹੋਵੇਗੀ। ਇਸ ਵਿੱਚ ਕੌਣ ਕੌਣ ਆ ਰਿਹਾ ਹਾਲੇ ਤੱਕ ਸਾਫ਼ ਨਹੀਂ ਹੋ ਸਕਿਆ। ਫਿਲਹਾਲ ਵਿਧਾਨ ਸਭਾ ਵਿੱਚ ਪ੍ਰਾਤਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਮੈਂ ਬਹਿਸ ਕਰਨ ਲਈ ਤਿਆਰ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਹੋਣ ਵਾਲੀ ਬਹਿਸ ਲਈ ਆਮ ਆਦਮੀ ਪਾਰਟੀ ਕਾਫੀ ਉਤਸੁਕ ਹੈ। ਐਤਵਾਰ ਨੂੰ ਪਾਰਟੀ ਦੇ ਅਧਿਕਾਰਤ ਐਕਸ ਹੈਂਡਲ ਤੋਂ ਪਹਿਲੀ ਨਵੰਬਰ ਦੀ ਬਹਿਸ ਸਬੰਧੀ ‘ਮੈਂ ਪੰਜਾਬ ਬੋਲਦਾਂ ਹਾਂ' ਨਾਂ ਤੋਂ ਟੀਜ਼ਰ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਨਵੰਬਰ ਪੰਜਾਬ ਦਾ ਦਿਨ ਹੈ। ਉਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਡੂੰਘੀ ਤੇ ਵਿਸਥਾਰਤ ਚਰਚਾ ਹੋਵੇਗੀ। ਅਸੀਂ ਵਿਰੋਧੀ ਧਿਰ ਨਾਲ ਸਿਰਫ਼ ਐੱਸਵਾਈਐਲ 'ਤੇ ਨਹੀਂ ਬਲਕਿ ਪੰਜਾਬ ਦੇ
ਸਾਰੇ ਮੁੱਦਿਆਂ 'ਤੇ ਬਹਿਸ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਪਹਿਲੀ ਨਵੰਬਰ ਨੂੰ 1966 ਪੰਜਾਬ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪੰਜਾਬ ਲਈ ਇਹ ਬਹਿਸ ਹੋਣੀ ਬਹੁਤ ਜ਼ਰੂਰੀ ਹੈ ਕਿ ਪੰਜਾਬ ਦੀ ਖੇਤੀ ਕਿਵੇਂ ਵਿਗੜ ਗਈ ਤੇ ਤੇ ਕਿਵੇਂ ਇਹ ਘਾਟੇ ਧੰਦਾ ਬਣ ਗਈ। ਇਹ ਵੀ ਚਰਚਾ ਕਰਾਂਗੇ ਕਿ ਕਿਵੇਂ ਪੰਜਾਬ ਦਾ ਪਾਣੀ ਲੁੱਟਿਆ ਗਿਆ। ਕਿਵੇਂ ਪੰਜਾਬ 'ਚ ਡਰੱਗ ਮਾਫੀਆ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ 'ਚ ਫਸਾਇਆ। ਇਸ ਤੋਂ ਇਲਾਵਾ ਇਹ ਚਰਚਾ ਕੀਤੀ ਜਾਵੇਗੀ ਕਿ ਆਖ਼ਰ ਕਿਹੜੀ ਮਜਬੂਰੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਜਾਣਾ ਪੈ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial