ਪੜਚੋਲ ਕਰੋ

Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

Mega Rally Delhi: ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਪਾਰਟੀ ਨੇ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

Mega Rally Delhi: ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਪਾਰਟੀ ਨੇ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ 31 ਮਾਰਚ ਨੂੰ ਦਿੱਲੀ 'ਚ ਹੋਣ ਵਾਲੀ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਵਿਧਾਇਕਾਂ ਨਾਲ ਵੱਖਰੀ ਮੀਟਿੰਗ ਕਰਨਗੇ। ਇਸ ਦੌਰਾਨ ਹਲਕਾ ਵਿਧਾਇਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਰਾਹੀਂ ‘ਆਪ’ ਨੇ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਦਾ ਟੀਚਾ ਰੱਖਿਆ ਹੈ।

31 ਮਾਰਚ ਨੂੰ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਹੋਣ ਵਾਲੀ ਮੈਗਾ ਰੈਲੀ ਦੀ ਕਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਹੋਵੇਗੀ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਉਹ ਰੈਲੀ ਤੱਕ ਦਿੱਲੀ 'ਚ ਹੀ ਰਹਿਣਗੇ। ਸੂਬੇ ਦੇ ਕਈ ਕੈਬਨਿਟ ਮੰਤਰੀ ਆਪਣੇ ਸਮਰਥਕਾਂ ਸਣੇ ਦਿੱਲੀ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਭਰ  ‘ਆਪ’ ਸਮਰਥਕ ਅਤੇ ਆਗੂ ਇਸ ਰੈਲੀ ਵਿੱਚ ਜਾ ਰਹੇ ਹਨ। ਇਸ ਬਹਾਨੇ ਜਿੱਥੇ ਆਪ ਸ਼ਕਤੀ ਪ੍ਰਦਰਸ਼ਨ ਕਰੇਗੀ। ਇਸ ਦੇ ਨਾਲ ਹੀ ਸਾਰੇ ਸਰਕਲਾਂ ਦੇ ਆਗੂਆਂ ਦਾ ਵੀ ਮੁਲਾਂਕਣ ਕੀਤਾ ਜਾਵੇਗਾ।

ਜੇਕਰ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੀ ਗੱਲ ਕਰੀਏ ਤਾਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਤੋਂ ਬਾਅਦ ਭਗਵੰਤ ਮਾਨ ਦਾ ਨਾਮ ਆਉਂਦਾ ਹੈ। ਇਨ੍ਹਾਂ ਤਿੰਨਾਂ ਆਗੂਆਂ ਦੇ ਜੇਲ੍ਹ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਮੋਢਿਆਂ 'ਤੇ ਜ਼ਿੰਮੇਵਾਰੀ ਵਧ ਗਈ ਹੈ। ਅਜਿਹੇ 'ਚ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੇ ਹਨ। ਵੀਰਵਾਰ ਰਾਤ ਨੂੰ ਜਿਵੇਂ ਹੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ, ਉਹ ਸਿੱਧੇ ਦਿੱਲੀ ਚਲੇ ਗਏ।

ਉੱਥੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪਾਰਟੀ ਆਗੂਆਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਥੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget