ਚੰਡੀਗੜ੍ਹ: ਬਾਗੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਮਨ ਵਿੱਚ ਪੈਦਾ ਹੋਈ ਕੁੜੱਤਣ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਰਟੀ ਹਾਈ ਕਮਾਨ ਸੁਖਪਾਲ ਖਹਿਰਾ ਨੂੰ ਪੰਜਾਬ ਵਿੱਚ ਝਾੜੂ ਨੂੰ ਖਿਲਾਰਨ ਤੇ ਵਿਧਾਇਕਾਂ ਨੂੰ ਬਗਾਵਤ ਲਈ ਉਕਸਾਉਣ ਲਈ ਜ਼ਿੰਮੇਮੇਵਾਰ ਮੰਨਦੀ ਹੈ। ਪਾਰਟੀ ਖਹਿਰਾ ਨੂੰ ਸਬਕ ਸਿਖਾਉਣ ਲਈ ਤਿਆਰ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਖਹਿਰਾ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਦਾਇਰ ਪਟੀਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਵਿਚਾਰ ਅਧੀਨ ਹੈ। ਜਦੋਂਕਿ ਖਹਿਰਾ ਨੇ ਅਕਤੂਬਰ 2019 ਵਿੱਚ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਇਸ ਤਰ੍ਹਾਂ, ਪਾਰਟੀ ਨੇ ਖਹਿਰਾ ਵਿਰੁੱਧ ਹਾਈਕੋਰਟ ਜਾਣ ਦਾ ਫੈਸਲਾ ਕੀਤਾ ਹੈ। ਪਾਰਟੀ ਹਾਈ ਕਮਾਨ ਕਾਨੂੰਨੀ ਮਾਹਰਾਂ ਨਾਲ ਸਲਾਹ ਕਰ ਰਹੀ ਹੈ। ਚੀਮਾ ਦਾ ਕਹਿਣਾ ਹੈ ਕਿ ਪਾਰਟੀ ਜਲਦ ਹੀ ਹਾਈਕੋਰਟ ਵੱਲ ਰੁਖ ਕਰੇਗੀ।
ਖਹਿਰਾ ਵੱਲੋਂ 6 ਜਨਵਰੀ, 2019 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਏਕਤਾ ਪਾਰਟੀ ਬਣਾਈ ਗਈ ਸੀ। ਪੰਜਾਬ ਏਕਤਾ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਲੋਕਤੰਤਰੀ ਗੱਠਜੋੜ ਨਾਲ ਲੜਾਈ ਲੜੀ ਪਰ ਬਠਿੰਡਾ ਤੋਂ ਖਹਿਰਾ ਨੂੰ ਨਾ ਸਿਰਫ ਹਾਰ ਦਾ ਸਾਹਮਣਾ ਕਰਨਾ ਪਿਆ, ਬਲਕਿ ਜ਼ਮਾਨਤ ਵੀ ਜ਼ਬਤ ਹੋ ਗਈ।
ਖਹਿਰਾ ਦੀ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਭੁਲੱਥ ਦੇ ਵਸਨੀਕ ਹਰਸਿਮਰਨ ਸਿੰਘ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ ਕਿ ਖਹਿਰਾ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ‘ਆਪ’ ਵਿਧਾਇਕ ਦਲ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਖਹਿਰਾ ਨੂੰ ਅਯੋਗ ਠਹਿਰਾਉਣ ਲਈ ਅਰਜ਼ੀ ਦਿੱਤੀ ਹੈ।
ਵਿਰੋਧੀ ਧਿਰ ਦੇ ਨੇਤਾ, ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਪੀਕਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੇ ਵਿਰੁੱਧ ਸੰਵਿਧਾਨ ਅਨੁਸਾਰ ਫੈਸਲਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਬਦਲ ਲਈ ਹੈ।
ਹੁਣ ਆਮ ਆਦਮੀ ਪਾਰਟੀ ਸਿਖਾਏਗੀ ਖਹਿਰਾ ਨੂੰ ਸਬਕ!
ਏਬੀਪੀ ਸਾਂਝਾ
Updated at:
02 Jan 2020 04:34 PM (IST)
ਬਾਗੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਮਨ ਵਿੱਚ ਪੈਦਾ ਹੋਈ ਕੁੜੱਤਣ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਰਟੀ ਹਾਈ ਕਮਾਨ ਸੁਖਪਾਲ ਖਹਿਰਾ ਨੂੰ ਪੰਜਾਬ ਵਿੱਚ ਝਾੜੂ ਨੂੰ ਖਿਲਾਰਨ ਤੇ ਵਿਧਾਇਕਾਂ ਨੂੰ ਬਗਾਵਤ ਲਈ ਉਕਸਾਉਣ ਲਈ ਜ਼ਿੰਮੇਮੇਵਾਰ ਮੰਨਦੀ ਹੈ। ਪਾਰਟੀ ਖਹਿਰਾ ਨੂੰ ਸਬਕ ਸਿਖਾਉਣ ਲਈ ਤਿਆਰ ਹੈ।
- - - - - - - - - Advertisement - - - - - - - - -