ਪੜਚੋਲ ਕਰੋ

‘ਆਪ’ ਨੇ ਕੱਸਿਆ ਕੈਪਟਨ ਤੇ ਤਨਜ, ISI ਏਜੰਟ ਨੂੰ ਮਹਿਮਾਨ ਬਣਾ ਕੇ ਘਰ ‘ਚ ਰੱਖਣ ਵਾਲਾ ਭਾਜਪਾ ਲਈ ਹੋਇਆ ਦੇਸ਼ ਭਗਤ

ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ: ਆਪ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਦੇਣ ਦੀ ਸਖ਼ਤ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਿਹਾ, ‘‘ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨ ਭਾਰਤੀ ਜਨਤਾ ਪਾਰਟੀ ਨੂੰ ਅੱਤਵਾਦੀ, ਵੱਖਵਾਦੀ ਅਤੇ ਖਾਲਿਸਤਾਨੀ ਲੱਗਦੇ ਹਨ, ਪਰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ਵਿੱਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਦੇਸ਼ ਭਗਤ ਲੱਗਦਾ। ਕੀ ਇਹੋ ਭਾਜਪਾ ਦੀ ਦੇਸ਼ ਭਗਤੀ ਹੈ?’’

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੀ ਰੱਖਿਆ ਕਰਦਿਆਂ ਜਾਨਾਂ ਵਾਰਨ ਵਾਲੇ ਅਤੇ ਸੱਪਾਂ ਦੀਆਂ ਸਿਰੀਆਂ ਮਸਲ ਕੇ ਦੇਸ਼ ਨੂੰ ਅੰਨ ਦੇਣ ਵਾਲੇ ਕਿਸਾਨ- ਮਜ਼ਦੂਰ ਅਤੇ ਕਿਸਾਨਾਂ- ਮਜ਼ਦੂਰਾਂ ਦੇ ਪੁੱਤ ਅੱਤਵਾਦੀ ਦਿਖਦੇ ਹਨ, ਜੋ ਨਰਿੰਦਰ ਮੋਦੀ ਦੀ ਹਿਟਲਰ ਸ਼ਾਹੀ ਖਿਲਾਫ਼ ਸੰਰਘਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਸੱਤਾ ’ਤੇ ਕਾਬਜ ਹੋਣ ਦੀ ਲਾਲਸਾ ਰੱਖਣ ਵਾਲੀ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਆਖ ਕੇ ਉਸ ਦੇ ਗੁਣ ਗਾਉਣ ਲੱਗੇ ਹਨ, ਜਿਸ ਕੈਪਟਨ ਅਮਰਿੰਦਰ ਸਿੰਘ ਨੇ ਆਈ.ਐਸ.ਆਈ ਏਜੰਟ ਨੂੰ ਮਹਿਮਾਨ ਬਣਾ ਕੇ ਰੱਖਿਆ, ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ, ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ, ਕੋਟਕਪੂਰਾ ਗੋਲੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਹੱਥ ਨਹੀਂ ਪਾਇਆ ਅਤੇ ਨਾ ਹੀ ਨਸ਼ੇ- ਟਰਾਂਸਪੋਰਟ ਦੇ ਵੱਡੇ ਸਮਗਲਰਾਂ ਨੂੰ ਨੱਥ ਪਾਈ।

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ, ‘‘ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ? ਕੀ ਕਾਂਗਰਸੀਆਂ ਨੂੰ ਉਸ ਸਮੇਂ ਪਤਾ ਨਹੀਂ ਸੀ ਕਿ ਅਰੂਸਾ ਆਲਮ ਆਈ.ਐਸ.ਆਈ ਦੀ ਏਜੰਟ ਹੈ? ਪ੍ਰੰਤੂ ਉਸ ਸਮੇਂ ਤਾਂ ਕਾਂਗਰਸੀ ਆਪਣਾ ਮਾਫ਼ੀਆ ਰਾਜ ਚਲਾਉਣ ਲਈ ਅਰੂਸਾ ਆਲਮ ਕੋਲੋਂ ਸਿਫ਼ਾਰਸ਼ਾ ਪਾਉਂਦੇ ਸਨ।’’

ਚੀਮਾ ਨੇ ਮੰਗ ਕੀਤੀ ਕਿ ਆਈ.ਐਸ.ਆਈ ਦੀ ਏਜੰਟ ਅਰੂਸਾ ਆਲਮ ਨੂੰ ਆਪਣੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ ਉਦੋਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੀਨੀਅਰ ਕਾਂਗਰਸੀ ਆਗੂ ਕੇਵਲ ਢਿੱਲੋਂ, ਸਾਬਕਾ ਡੀ.ਜੀ.ਪੀ ਦਿਨਕਰ ਗੁਪਤਾ, ਸਾਬਕਾ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਅਤੇ ਸਾਬਕਾ ਐਡਵੋਕੇਟ ਜਨਰਲ ਪੰਜਾਬ ਖਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਜਾਵੇ, ਜਿਹੜੇ ਅਰੂਸਾ ਆਲਮ ਤੋਂ ਅਸ਼ੀਰਵਾਦ ਲੈਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਅਤੇ ਮਾਫ਼ੀਆ ਰਾਜ ਪੈਦਾ ਕਰਨ ਵਿੱਚ ਕਾਂਗਰਸ ਪਾਰਟੀ ਦੇ ਕੇਂਦਰੀ ਤੇ ਸੁਬਾਈ ਆਗੂ ਓਨੇ ਹੀ ਜ਼ਿੰਮੇਵਾਰ ਹਨ, ਜਿੰਨੇ ਕਿ ਕੈਪਟਨ ਅਮਰਿੰਦਰ ਸਿੰਘ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget