ਪੜਚੋਲ ਕਰੋ

'ਆਪ' ਨੇ ਮੰਗੀ ਏਡੀਸੀ ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਲੀਡਰ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਏਡੀਸੀ ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ 'ਤੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ 'ਆਪ' ਨੇ ਸਾਰੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਕੇਂਦਰੀ ਸੁਰੱਖਿਆ ਬਲਾਂ ਤੇ ਪੂਰੇ ਸੂਬੇ 'ਚ ਵੋਟਿੰਗ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਏ ਜਾਣ ਦੀ ਮੰਗ ਕੀਤੀ।   'ਆਪ' ਲੀਡਰਾਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 'ਆਪ' ਤੇ ਆਜ਼ਾਦ ਉਮੀਦਵਾਰਾਂ ਦੀਆਂ ਜ਼ੋਰ ਜ਼ਬਰਦਸਤੀ ਤੇ ਧੱਕੇਸ਼ਾਹੀ ਨਾਲ ਨਾਮਜ਼ਦਗੀਆਂ ਰੱਦ ਕਰਾਉਣ ਲਈ ਮੋਗਾ ਦੇ ਏਡੀਸੀ ਜਗਵਿੰਦਰ ਸਿੰਘ ਗਰੇਵਾਲ ਨੂੰ ਡਰਾਉਣ-ਧਮਕਾਉਣ ਦੀ ਨਿਖੇਧੀ ਕੀਤੀ ਹੈ। ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਵੱਲੋਂ ਆਪਣੇ ਸੈਂਕੜੇ ਸਮਰਥਕਾਂ ਨੂੰ ਨਾਲ ਲੈ ਕੇ ਆਪਣੇ ਵਿਰੋਧੀਆਂ ਦੇ ਬਿਨਾਂ ਕਾਰਨ ਧੱਕੇ ਨਾਲ ਕਾਗ਼ਜ਼ ਰੱਦ ਕਰਨ ਲਈ ਏਡੀਸੀ ਨੂੰ ਉਸ ਦੇ ਦਫ਼ਤਰ 'ਚ ਹੀ ਧਮਕਾਉਣਾ ਸਿੱਧੀ 'ਗੁੰਡਾਗਰਦੀ' ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਿਕ ਏਡੀਸੀ ਨੂੰ ਭੱਜ ਕੇ ਜਾਨ ਬਚਾਉਣੀ ਪਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਅਫ਼ਸਰ ਹੀ ਸੁਰੱਖਿਅਤ ਨਹੀਂ ਤੇ ਸੱਤਾ ਦੇ ਨਸ਼ੇ 'ਚ ਕਾਂਗਰਸੀ ਨੁਮਾਇੰਦੇ ਏਡੀਸੀ ਪੱਧਰ ਦੇ ਅਧਿਕਾਰੀ ਨੂੰ ਨਜਾਇਜ਼ ਕੰਮਾਂ ਲਈ ਧਮਕਾ ਰਹੇ ਹਨ ਤਾਂ ਆਮ ਮੁਲਾਜ਼ਮਾਂ-ਕਰਮਚਾਰੀਆਂ ਤੇ ਆਮ ਲੋਕਾਂ 'ਤੇ ਕਿਸ ਪੱਧਰ ਦਾ ਦਬਾਅ ਹੈ, ਇਸ ਘਟਨਾ ਤੋਂ ਸਹਿਜੇ ਹੀ ਅੰਦਾਜ਼ਾ ਲੱਗ ਸਕਦਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਗੁੰਡਾਗਰਦੀ 'ਚ ਬਾਦਲਾਂ ਦੀ ਮਾਫ਼ੀਆ ਸਰਕਾਰ ਤੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। ਇਸ ਦੌਰਾਨ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਸਿੰਘ ਬਾਵਾ ਤੇ ਹਲਕਾ ਪ੍ਰਧਾਨ ਨਵਦੀਪ ਸਿੰਘ ਸੰਘਾ ਦੀ ਅਗਵਾਈ ਹੇਠ 'ਆਪ' ਵਫ਼ਦ ਨੇ ਤਿੰਨੋਂ ਕਾਂਗਰਸੀ ਵਿਧਾਇਕਾਂ ਵਿਰੁੱਧ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦੇ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget