ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਐਲਾਨ
ਵਿਧਾਇਕ ਜਰਨੈਲ ਸਿੰਘ ਨੇ ਸਪਸ਼ਟ ਕਰ ਦਿੱਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਨਾਲ ਮੈਦਾਨ 'ਚ ਉੱਤਰੇਗੀ। ਉਨ੍ਹਾਂ ਕਿਹਾ ਇਸ ਬਾਰੇ ਫੈਸਲਾ ਚੋਣਾਂ ਦੇ ਨੇੜੇ ਹੋਵੇਗਾ ਕਿ ਪੰਜਾਬ ਦੀ ਕਮਾਨ ਕਿਸ ਦੇ ਹੱਥ ਸੌਂਪੀ ਜਾਵੇਗੀ ਯਾਨੀ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵੀ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਆਰੰਭ ਦਿੱਤੀ ਹੈ। ਅਜਿਹੇ 'ਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਸਪਸ਼ਟ ਕਰ ਦਿੱਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਨਾਲ ਮੈਦਾਨ 'ਚ ਉੱਤਰੇਗੀ। ਉਨ੍ਹਾਂ ਕਿਹਾ ਇਸ ਬਾਰੇ ਫੈਸਲਾ ਚੋਣਾਂ ਦੇ ਨੇੜੇ ਹੋਵੇਗਾ ਕਿ ਪੰਜਾਬ ਦੀ ਕਮਾਨ ਕਿਸ ਦੇ ਹੱਥ ਸੌਂਪੀ ਜਾਵੇਗੀ ਯਾਨੀ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ।
ਦਰਅਸਲ ਆਪ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2017 'ਚ ਇਸ ਕਰਕੇ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਕੋਲ ਆਖਰੀ ਪਲਾਂ ਤਕ ਮੁੱਖ ਮੰਤਰੀ ਦਾ ਚਿਹਰਾ ਨਹੀਂ ਸੀ। ਇਸ ਲਈ ਪਾਰਟੀ ਉਹ ਗਲਤੀ ਦੁਹਰਾਉਣਾ ਨਹੀਂ ਚਾਹੁੰਦੀ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਤੇ ਵਿਧਾਇਕਾਂ ਨਾਲ ਹੋਈ ਬੈਠਕ 'ਚ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਬਾਰੇ ਅਜੇ ਤਕ ਉਨ੍ਹਾਂ ਨਾਲ ਕੋਈ ਗੱਲ ਨਹੀਂ ਹੋਈ।
ਕੋਰ ਕਮੇਟੀ ਦੀ ਬੈਠਕ 'ਚ ਵਿਧਾਇਕਾਂ ਨੂੰ ਕਿਹਾ ਗਿਆ ਕਿ ਪੰਜਾਬ ਸਰਕਾਰ ਤੇ ਅਕਾਲੀ-ਬੀਜੇਪੀ ਵੱਲੋਂ ਲਏ ਗਏ ਲੋਕ ਵਿਰੋਧੀ ਫੈਸਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਦੌਰਾਨ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖਿਲਾਫ ਪਾਰਟੀ ਵੱਲੋਂ ਅੰਦੋਲਨ ਕੀਤਾ ਜਾਵੇਗਾ। ਸਰਬਦਲੀ ਬੈਠਕ 'ਚ ਇਨ੍ਹਾਂ ਤਿੰਨਾਂ ਆਰਡੀਨੈਂਸਾ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:
ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ, ਸਵਾ ਲੱਖ ਲੋਕਾਂ ਦੀ ਮੌਤ WHO ਦੀ ਚਿੰਤਾ ਵਧੀ, ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੀ ਦੱਸੀ ਵਜ੍ਹਾਪਤੰਜਲੀ ਦਾ ਦਾਅਵਾ ਕੋਰੋਨਾ ਦੀ ਤਿਆਰ ਕੀਤੀ ਦਵਾਈ ਸਹੀ, ਸਰਕਾਰ ਵੱਲੋਂ ਵਿਗਿਆਪਨ 'ਤੇ ਰੋਕ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ