ਪੰਜਾਬ 'ਚ ਚੋਣਾਂ ਲੜਨ ਲਈ 'ਆਪ' ਵੱਲੋਂ ਵੱਡਾ ਐਲਾਨ, ਬਣਾਈ ਇਹ ਰਣਨੀਤੀ
ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਪੂਰੀ ਤਾਕਤ ਨਾਲ ਲੜੇਗੀ। ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਹੀ ਲੜੀਆਂ ਜਾਣਗੀਆਂ।

ਆਮ ਆਦਮੀ ਪਾਰਟੀ ਵੱਲੋਂ ਐਲਾਨ ਕਿਹਾ ਗਿਆ ਕਿ ਪੰਜਾਬ 'ਚ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸੀਂਪਲ ਕਮੇਟੀ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਸੰਸਦ ਮੈਂਬਰ ਭਗਵੰਤ ਮਾਨ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਪੂਰੀ ਤਾਕਤ ਨਾਲ ਲੜੇਗੀ। ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਬਦਲਾਅ ਲਈ ਲੋਕਾਂ ਵਾਸਤੇ ਇਹ ਸੁਨਹਿਰੀ ਮੌਕਾ ਹੈ ਕਿ ਉਹ ਇਸ ਵਾਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਆਪਣਾ ਕੌਂਸਲਰ ਚੁਣਨ।
ਉਨ੍ਹਾਂ ਚੋਣਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਆਪਣੀ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਦਾ ਦਬਾਅ ਮੰਨਣ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਇਕ ਸਾਲ ਬਾਅਦ ਇਹ ਕਾਂਗਰਸ ਦੀ ਸਰਕਾਰ ਬਦਲ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸਪਲ ਕਮੇਟੀਆਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਕੀਤੇ ਜਾਂਦੇ ਹਨ। ਅਜਿਹੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਜ਼ਰੂਰੀ ਹੈ ਕਿ ਇਕ ਪੜ੍ਹੇ ਲਿਖੇ ਤੇ ਯੋਗ ਵਿਅਕਤੀਆਂ ਨੂੰ ਆਪਣਾ ਪ੍ਰਤੀਨਿਧ ਚੁਣਿਆ ਜਾਵੇ। ਭਗਵੰਤ ਮਾਨ ਨੇ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਛੇਤੀ ਹੀ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਦੀ ਧੋਣ ’ਚ ਅੜਿਆ ਆਕੜ ਵਾਲਾ ਕਿੱਲਾ ਛੇਤੀ ਹੀ ਨਿਕਲੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















