Lok Sabha Elections: ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਪਹਿਲੀ ਵਾਰ ਚੰਡੀਗੜ੍ਹ ਪਹੁੰਚ ਰਹੇ ਹਨ। ਜਿਸ ਤਹਿਤ ਅੱਜ ਪੰਜਾਬ ਦੀ ਲੀਡਰਸ਼ਿਪ ਨਾਲ ਸੀਐਮ ਭਗਵੰਤ ਮਾਨ ਦੀ ਰਿਹਾਇਸ਼ 'ਤੇ ਮੀਟਿੰਗ ਕਰਨਗੇ। ਇਹ ਮੀਟਿੰਗ ਕਾਫ਼ੀ ਅਹਿਮ ਰਹਿਣ ਵਾਲੀ ਹੈ। 


ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਅਤੇ ਸਾਰੀਆਂ 13 ਸੀਟਾਂ 'ਤੇ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ।  ਇਸ ਮੀਟਿੰਗ ਵਿੱਚ ਸੰਜੇ ਸਿੰਘ ਦੇ ਪਾਰਟੀ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ  ਵੀ ਹਾਜ਼ਰ ਹੋਣਗੇ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਬੈਠਕ ਵਿੱਚ ਸੂਬੇ ਦੇ ਸਾਰੇ 92 ਵਿਧਾਇਕ ਅਤੇ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਤੇ ਆਗੂ ਹਾਜ਼ਰ ਰਹਿਣਗੇ। ਇਸ ਦੌਰਾਨ ਹਰ ਮੁੱਦੇ 'ਤੇ ਵਿਚਾਰ ਚਰਚਾ ਹੋਵੇਗੀ।


ਮੀਟਿੰਗ ਵਿੱਚ ਇਹ ਵੀ ਤੈਅ ਕੀਤਾ ਜਾਵੇਗਾ ਕਿ ਹੁਣ ਚੋਣ ਕਿਵੇਂ ਲੜਨੀ ਹੈ। ਵਿਰੋਧੀ ਪਾਰਟੀਆਂ ਨੂੰ ਕਿਹੜੇ ਮੁੱਦਿਆਂ 'ਤੇ ਘੇਰਨਾ ਪਵੇਗਾ? ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਪਾਰਟੀ ਦੀ ਤਾਕਤ ਕਿਵੇਂ ਬਣਾਇਆ ਜਾਵੇ। ਇਸ ਦੇ ਨਾਲ ਹੀ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਵਿੱਚ ਕਿਵੇਂ ਲਿਜਾਣਾ ਹੈ। 


ਪਾਰਟੀ ਆਗੂਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵੀ ਯਤਨ ਕੀਤੇ ਜਾਣਗੇ। ਹਾਲਾਂਕਿ, ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸਰਕਾਰ ਦਾ ਕੰਮ ਲੋਕਾਂ ਵਿੱਚ ਲੈ ਕੇ ਜਾਣਾ ਹੈ। ਹੋਟਲਾਂ ਅਤੇ ਪੈਲੇਸਾਂ ਦੀ ਬਜਾਏ, ਮੁਹੱਲਿਆਂ ਅਤੇ ਗਲੀਆਂ ਵਿੱਚ ਜਾਓ ਅਤੇ ਲੋਕਾਂ ਨੂੰ ਮਿਲੋ।


'ਆਪ' ਵਿਧਾਨ ਸਭਾ ਚੋਣਾਂ 'ਚ ਮਿਲੀ ਪਾਰਟ ਨੂੰ ਵੱਡੀ ਜਿੱਤ ਨੂੰ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਚੋਣ ਵਿੱਚ ਜਿੱਤ ਯਕੀਨੀ ਬਣਾਉਣ ਲਈ ਵੀ ਅਜਿਹੀ ਰਣਨੀਤੀ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਵਾਰ ਮੀਟਿੰਗ ਕਰਕੇ ਸਾਰੇ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲਈ।