ਪੜਚੋਲ ਕਰੋ

ਆਮ ਆਦਮੀ ਪਾਰਟੀ ਨੂੰ ਨਹੀਂ ਮਿਲਿਆ 'ਸਹਾਰਾ', ਇਕੱਲੇ ਹੀ ਮੈਦਾਨ 'ਚ ਡਟਣਗੇ

ਚੰਡੀਗੜ੍ਹ: ਪੰਜਾਬ ਵਿੱਚ ਅਜੇ ਤੱਕ ਆਮ ਆਦਮੀ ਪਾਰਟੀ ਦਾ ਹੱਥ ਕਿਸੇ ਨੇ ਨਹੀਂ ਫੜਿਆ। ਪਾਰਟੀ ਸ਼ੁਰੂ ਤੋਂ ਹੀ ਗੱਠਜੋੜ ਕਰਕੇ ਲੋਕ ਸਭਾ ਚੋਣਾਂ ਲੜਨਾ ਚਾਹੁੰਦੀ ਸੀ। ਇਸ ਲਈ ਕਈ ਧਿਰਾਂ ਨਾਲ ਗੱਲ਼ਬਾਤ ਚਲਾਈ ਪਰ ਅੱਜ ਤੱਕ ਕਿਸੇ ਨੇ ਵੀ ਹਾਂ ਨਹੀਂ ਕੀਤੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਗੱਠਜੋੜ ਲਈ ਖੁੱਲ੍ਹੇ ਅਧਿਕਾਰ ਦੇ ਦਿੱਤੇ ਸੀ। ਇਸ ਮਗਰੋਂ ਭਗਵੰਤ ਮਾਨ ਨੇ ਬਸਪਾ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਖੱਬੇਪੱਖੀ ਧਿਰਾਂ ਨਾਲ ਗੱਲ਼ ਚਲਾਈ। ਬਸਪਾ ਤੇ ਕੁਝ ਖੱਬੇਪੱਖੀ ਧਿਰਾਂ ਨੇ ਤਾਂ ਸੁਖਪਾਲ ਖਹਿਰਾ ਦੇ ਧੜੇ ਵਾਲੇ ਪੰਜਾਬ ਜਮਹੂਰੀ ਗੱਠਜੋੜ ਨਾਲ ਆੜੀ ਪਾ ਲਈ ਹੈ। ਟਕਸਾਲੀਆਂ ਨਾਲ ਵੀ ਆਨੰਦਪੁਰ ਸਾਹਿਬ ਦੀ ਸੀਟ ਨੂੰ ਲੈ ਕੇ ਅੜਿੱਕਾ ਪਿਆ ਹੋਇਆ ਹੈ। ਇਸ ਲਈ ਹੁਣ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਇਕੱਲੇ ਹੀ ਮੈਦਾਨ ਵਿੱਚ ਨਿੱਤਰਣਾ ਪੈ ਸਕਦਾ ਹੈ। ਇਸ ਬਾਰੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਗਲੇ ਇੱਕ-ਦੋ ਦਿਨਾਂ ਵਿੱਚ ਸਾਰੀ ਤਸਵੀਰ ਸਾਫ ਹੋ ਜਾਏਗੀ। ਉਨ੍ਹਾਂ ਮੰਨਿਆ ਕਿ ਟਕਸਾਲੀਆਂ ਨਾਲ ਆਨੰਦਪੁਰ ਸਾਹਿਬ ਦੀ ਸੀਟ ਨੂੰ ਲੈ ਕੇ ਰੇੜਕਾ ਹੈ। ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗੱਲ਼ ਸਿਰੇ ਨਾ ਚੜ੍ਹੀ ਤਾਂ ਆਮ ਆਦਮੀ ਪਾਰਟੀ ਆਪਣੇ ਰਹਿੰਦੇ ਉਮੀਦਵਾਰ ਐਲਾਨ ਕੇ ਮੈਦਾਨ ਵਿੱਚ ਡਟ ਜਾਏਗੀ। ਇਸ ਬਾਰੇ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਚੋਣ ਗੱਠਜੋੜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਆਗੂਆਂ ਦੇ ਧੜੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਟਕਸਾਲੀ ਆਗੂਆਂ ਨਾਲ ਗੱਠਜੋੜ ਕਰਨਾ ਹੈ ਕਿ ਨਹੀਂ ਇਸ ਬਾਬਤ ਅਗਲੇ ਦਿਨਾਂ ਦੌਰਾਨ ਆਖ਼ਰੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਆਪ’ ਦੇ ਕਨਵੀਨਰ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਕਾਲੀ ਦਲ ਟਕਸਾਲੀ ਨਾਲ ਗੱਠਜੋੜ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ ਤੇ ਫ਼ੈਸਲਾ ਛੇਤੀ ਹੀ ਕੀਤਾ ਜਾਵੇਗਾ।

ਟਾਪ ਹੈਡਲਾਈਨ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget