ਚੰਡੀਗੜ੍ਹ: ਪੰਜਾਬ ਵਿੱਚ ਮਹਿੰਗੀ ਬਿਜਲੀ ਕੈਪਟਨ ਸਰਕਾਰ ਲਈ ਨਵੀਂ ਬਿਪਤਾ ਖੜ੍ਹੀ ਕਰ ਸਕਦੀ ਹੈ। ਪਿਛਲੇ ਦਿਨੀਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਚਰਚਾ ਹੈ ਕਿ ਅਜੇ ਬਿਜਲੀ ਹੋਰ ਮਹਿੰਗੀ ਹੋ ਸਕਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਹ ਮੁੱਦਾ ਹਰ ਵਰਗ ਨਾਲ ਜੁੜਿਆ ਹੈ। ਇਸ ਲਈ 'ਆਪ' ਇਸ ਨੂੰ ਵੱਡੇ ਪੱਧਰ 'ਤੇ ਉਭਾਰ ਕੇ ਅੰਦੋਲਨ ਦਾ ਰੂਪ ਦੇਣਾ ਚਾਹੁੰਦੀ ਹੈ।
'ਆਪ' ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਮੁਹਿੰਮ ਵਿੱਢੀ ਸੀ। ਇਸ ਦੌਰਾਨ ਲੋਕਾਂ ਦੀਆਂ ਬਿਜਲੀ ਬਾਰੇ ਸਮੱਸਿਆਵਾਂ ਸੁਣੀਆਂ ਸੀ। ਇਸ ਮੁਹਿੰਮ ਨੂੰ ਕਾਫੀ ਹੁੰਗਾਰਾ ਮਿਲਿਆ ਸੀ। ਹੁਣ 'ਆਪ' ਇਸ ਨੂੰ ਮੁੜ ਉਭਾਰਨ ਦੀ ਤਾਕ ਵਿੱਚ ਹੈ। ਇਸ ਲਈ 'ਆਪ' ਨੇ ਮਹਿੰਗੀ ਬਿਜਲੀ ਵਿਰੁੱਧ 24 ਜੂਨ ਤੋਂ ਬਿਜਲੀ ਅੰਦੋਲਨ ਚਲਾਉਣ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਤੇ ਮੀਤ ਹੇਅਰ (ਸਾਰੇ ਵਿਧਾਇਕ) ਦੀ ਅਗਵਾਈ ਹੇਠ ਹੋਈ।ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਸਭ ਤੋਂ ਮਹਿੰਗੀ ਬਿਜਲੀ ਵੇਚਣ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੈ, ਜਿਸ ਦੀ ਜੜ੍ਹ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ 3 ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਮਹਿੰਗੇ ਤੇ ਮਾਰੂ ਸ਼ਰਤਾਂ ਤਹਿਤ ਕੀਤੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਹਨ।
ਇਨ੍ਹਾਂ ਪੰਜਾਬ ਤੇ ਲੋਕ ਵਿਰੋਧੀ ਸਮਝੌਤਿਆਂ ਕਾਰਨ ਜਿੱਥੇ ਪ੍ਰਤੀ ਯੂਨਿਟ ਬਿਜਲੀ ਬੁਨਿਆਦੀ ਦਰ ਮਹਿੰਗੀ ਹੋਈ ਹੈ, ਉੱਥੇ ਪ੍ਰਤੀ ਸਾਲ 2800 ਕਰੋੜ ਬੇ-ਵਜ੍ਹਾ ਇਨ੍ਹਾਂ ਕੰਪਨੀਆਂ ਨੂੰ ਲੁਟਾਇਆ ਜਾ ਰਿਹਾ ਹੈ। ਅਰੋੜਾ ਅਨੁਸਾਰ ਪਾਰਟੀ ਮਹਿੰਗੀ ਬਿਜਲੀ ਦੇ ਮੁੱਦੇ ’ਤੇ ਸੂਬਾ ਪੱਧਰੀ ਬਿਜਲੀ ਅੰਦੋਲਨ ਰਾਹੀਂ ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ।
'ਆਪ' ਵੱਲੋਂ ਪੰਜਾਬ 'ਚ ਮਹਿੰਗੀ ਬਿਜਲੀ ਖਿਲਾਫ ਅੰਦੋਲਨ ਦਾ ਐਲਾਨ
ਏਬੀਪੀ ਸਾਂਝਾ
Updated at:
23 Jun 2019 12:27 PM (IST)
ਪੰਜਾਬ ਵਿੱਚ ਮਹਿੰਗੀ ਬਿਜਲੀ ਕੈਪਟਨ ਸਰਕਾਰ ਲਈ ਨਵੀਂ ਬਿਪਤਾ ਖੜ੍ਹੀ ਕਰ ਸਕਦੀ ਹੈ। ਪਿਛਲੇ ਦਿਨੀਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਚਰਚਾ ਹੈ ਕਿ ਅਜੇ ਬਿਜਲੀ ਹੋਰ ਮਹਿੰਗੀ ਹੋ ਸਕਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਹ ਮੁੱਦਾ ਹਰ ਵਰਗ ਨਾਲ ਜੁੜਿਆ ਹੈ। ਇਸ ਲਈ 'ਆਪ' ਇਸ ਨੂੰ ਵੱਡੇ ਪੱਧਰ 'ਤੇ ਉਭਾਰ ਕੇ ਅੰਦੋਲਨ ਦਾ ਰੂਪ ਦੇਣਾ ਚਾਹੁੰਦੀ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -