ਪੜਚੋਲ ਕਰੋ

ਬਿਜਲੀ ਬਿੱਲ ਰੋਕਣ ਲਈ 'ਆਪ' ਕਰੇਗੀ ਸੂਬਾ ਪੱਧਰੀ ਸੰਘਰਸ਼

ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਬਿਜਲੀ ਮਹਿਕਮੇ ਵੱਲੋਂ ਕਰਫ਼ਿਊ/ਲੌਕਡਾਊਨ ਦੌਰਾਨ ਬਿਜਲੀ ਬਿੱਲਾਂ ਰਾਹੀਂ ਵਪਾਰੀਆਂ, ਕਾਰੋਬਾਰੀਆਂ ਤੇ ਛੋਟੇ-ਵੱਡੇ ਸਨਅਤਕਾਰਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਦਾ ਸਖ਼ਤ ਨੋਟਿਸ ਲੈਂਦੇ ਹੋਏ ਫਿਕਸਡ ਚਾਰਜਿਜ਼ ਮਾਫ਼ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਬਿਜਲੀ ਮਹਿਕਮੇ ਵੱਲੋਂ ਕਰਫ਼ਿਊ/ਲੌਕਡਾਊਨ ਦੌਰਾਨ ਬਿਜਲੀ ਬਿੱਲਾਂ ਰਾਹੀਂ ਵਪਾਰੀਆਂ, ਕਾਰੋਬਾਰੀਆਂ ਤੇ ਛੋਟੇ-ਵੱਡੇ ਸਨਅਤਕਾਰਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਦਾ ਸਖ਼ਤ ਨੋਟਿਸ ਲੈਂਦੇ ਹੋਏ ਫਿਕਸਡ ਚਾਰਜਿਜ਼ ਮਾਫ਼ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਨ੍ਹਾਂ ਉੱਦਮੀਆਂ ਨੂੰ ਰਾਹਤ ਦੇਣ ਦੀ ਥਾਂ ਆਪਣੇ ਬੇਦਲੀਲੇ ਫ਼ੈਸਲਿਆਂ ਨਾਲ ਬਿਜਲੀ ਦੇ ਬਿੱਲਾਂ ਰਾਹੀਂ ਕਥਿਤ ਲੁੱਟ ਜਾਰੀ ਰੱਖੀ ਤਾਂ ਆਮ ਆਦਮੀ ਪਾਰਟੀ ਦਾ ਵਪਾਰ ਵਿੰਗ ਸਰਕਾਰ ਵਿਰੁੱਧ ਸੂਬਾ ਪੱਧਰੀ ਸੰਘਰਸ਼ ਲਈ ਮਜਬੂਰ ਹੋਵੇਗਾ। ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਬੇ ਦੇ ਸਾਰੇ ਛੋਟੇ-ਵੱਡੇ ਦੁਕਾਨਦਾਰਾਂ, ਵਪਾਰੀਆਂ, ਕਾਰੋਬਾਰੀਆਂ, ਸਨਅਤਕਾਰਾਂ, ਸ਼ਾਪਿੰਗ ਮਾਲਜ਼, ਰੈਸਟੋਰੈਂਟਾਂ, ਜਿੰਮ ਅਤੇ ਸਿੱਖਿਆ ਸੰਸਥਾਵਾਂ ਕੋਲੋਂ ਕਰਫ਼ਿਊ/ਲੌਕਡਾਊਨ ਦੌਰਾਨ ਬਿਨਾ ਰਾਹਤ ਦਿੱਤੇ ਮੰਗੇ ਜਾ ਰਹੇ ਫਿਕਸਡ ਚਾਰਜਿਜ਼ ਅਤੇ ਦੋਹਰੀ ਟੈਰਿਫ਼ ਪ੍ਰਣਾਲੀ ਰਾਹੀਂ ਕਈ ਗੁਣਾ ਮਹਿੰਗੀ ਦਿੱਤੀ ਜਾ ਰਹੀ ਬਿਜਲੀ ਦੇ ਮੁੱਦੇ ਧਿਆਨ 'ਚ ਲਿਆਂਦੇ ਅਤੇ ਬਤੌਰ ਬਿਜਲੀ ਮੰਤਰੀ ਦੀ ਤੁਰੰਤ ਦਖ਼ਲਅੰਦਾਜ਼ੀ ਮੰਗੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪੱਤਰ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਵਪਾਰ-ਕਾਰੋਬਾਰ 'ਚ ਆਈ ਖੜੋਤ ਦੇ ਮੱਦੇਨਜ਼ਰ ਜਿੱਥੇ ਦੁਨੀਆ ਭਰ ਦੀਆਂ ਸਰਕਾਰਾਂ ਵੱਖ-ਵੱਖ ਰਾਹਤਾਂ ਅਤੇ ਰਿਆਇਤਾਂ ਦੇ ਕੇ ਕਾਰੋਬਾਰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਪੰਜਾਬ ਸਰਕਾਰ ਕੋਰੋਨਾ ਦੀ ਆੜ ਹੇਠ ਸੂਬੇ ਦੇ ਘਰੇਲੂ ਖਪਤਕਾਰਾਂ ਵਾਂਗ ਵਪਾਰਕ ਖਪਤਕਾਰਾਂ ਨੂੰ ਦੋਵੇਂ ਹੱਥੀ ਲੁੱਟਣ 'ਤੇ ਤੁਲੀ ਹੋਈ ਹੈ। ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਸਰਕਾਰੀ ਹੁਕਮਾਂ ਮੁਤਾਬਿਕ ਸਨਅਤਕਾਰਾਂ ਨੂੰ ਮਹਿਜ਼ ਅੱਧੇ ਕਾਮਿਆਂ ਨਾਲ ਅੱਧੀ ਸਮਰੱਥਾ 'ਤੇ ਚੱਲਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ, ਫਿਰ ਪੂਰੇ ਫਿਕਸਡ ਚਾਰਜਿਜ਼ ਵਸੂਲੇ ਜਾਣਾ ਕਿਥੋਂ ਦਾ ਇਨਸਾਫ਼ ਹੈ? ਇਸ ਦੇ ਨਾਲ ਹੀ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਸਰਕਾਰ ਵੱਲੋਂ ਮੀਡੀਅਮ ਸਕੇਲ (ਐਮਐਸ) ਅਤੇ ਲਾਰਜ ਸਕੇਲ (ਐਲਐਸ) ਇੰਡਸਟਰੀ ਦੇ ਦੋ ਮਹੀਨਿਆਂ ਦੇ ਕਰੀਬ 350 ਕਰੋੜ ਰੁਪਏ ਦੇ ਬਿਜਲੀ ਫਿਕਸ ਚਾਰਜਿਜ਼ ਮੁਆਫ਼ ਕਰਨ ਦੇ ਐਲਾਨ ਤੋਂ ਹੁਣ ਮੁੱਕਰਨ ਨੂੰ ਇਸ ਵਰਗ ਨਾਲ ਧੋਖਾ ਕਰਾਰ ਦਿੱਤਾ। 'ਆਪ' ਵਿਧਾਇਕ ਨੇ ਕਿਹਾ ਕਿ ਸਰਕਾਰ ਆਪਣੇ ਵੱਲੋਂ ਐਲਾਨੀ ਰਾਹਤ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਬਹਾਨੇ ਨਾਲ ਭੱਜ ਨਹੀਂ ਸਕਦੀ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀ-ਕਾਰੋਬਾਰੀ ਅਤੇ ਸਨਅਤੀ ਖੇਤਰ ਨੂੰ ਰਾਹਤ ਨਾ ਦਿੱਤੀ ਤਾਂ ਆਮ ਆਦਮੀ ਪਾਰਟੀ ਦਾ ਟਰੇਡ ਵਿੰਗ ਸਰਕਾਰ ਦੀ ਇਸ ਨਾਦਰਸ਼ਾਹੀ ਵਿਰੁੱਧ ਪੰਜਾਬ ਭਰ 'ਚ ਸੰਘਰਸ਼ ਵਿੱਢੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget