(Source: ECI/ABP News/ABP Majha)
Punjab Election Result: ਢਹਿ ਗਿਆ ਸੁਖਜਿੰਦਰ ਸਿੰਘ ਰੰਧਾਵਾ ਦਾ ਕਿਲ੍ਹਾ ! ਆਪ ਨੇ ਜਿੱਤੀ ਡੇਰਾ ਬਾਬਾ ਨਾਨਕ ਦੀ ਸੀਟ, ਜਾਣੋ ਕਿੰਨੀਆਂ ਪਈਆਂ ਵੋਟਾਂ
ਆਪ ਨੇ ਇਸ ਸੀਟ ਤੋਂ ਗੁਰਦੀਪ ਰੰਧਾਵਾ ਨੂੰ ਮੁੜ ਟਿਕਟ ਦਿੱਤੀ ਸੀ। ਇਸ ਵਾਰ ਗੁਰਦੀਪ ਰੰਧਾਵਾ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰੇ ਤੇ ਜਿੱਤ ਦਰਜ ਕੀਤੀ। ਭਾਜਪਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਸੀ।
Punjab Election Result: ਡੇਰਾ ਬਾਬਾ ਨਾਨਕ (Dera Baba Nanak) ਹਲਕੇ ਵਿੱਚ ਵੀ ਆਮ ਆਦਮੀ ਪਾਰਟੀ (AAP) ਨੇ ਜਿੱਤ ਹਾਸਲ ਕੀਤੀ ਹੈ। ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ (Gurdeep Singh Randhawa) ਨੂੰ 60 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀ ਪਤਨੀ ਜਤਿੰਦਰ ਕੌਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਆਮ ਆਦਮੀ ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਜਿੱਤ ਦਰਜ ਤੋਂ ਬਾਅਦ ਗੁਰਦੀਰ ਸਿੰਘ ਰੰਧਾਵਾ ਨੂੰ ਵਧਾਈਆਂ ਦਿੱਤੀਆਂ ਹਨ।
ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ
— AAP Punjab (@AAPPunjab) November 23, 2024
ਗੁਰਦੀਪ ਸਿੰਘ ਰੰਧਾਵਾ ਨੂੰ ਬਹੁਤ ਮੁਬਾਰਕਾਂ ✨
. pic.twitter.com/ZzV8OwRt2r
ਦੱਸ ਦਈਏ ਕਿ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਨੂੰ 53322 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਰਵੀਕਰਨ ਕਾਹਲੋਂ ਨੂੰ ਕੁੱਲ 6449 ਵੋਟਾਂ ਮਿਲੀਆਂ ਹਨ। ਹਾਲਾਂਕਿ ਇਸ ਸੀਟ 'ਤੇ ਮੁਕਾਬਲਾ ਸਖ਼ਤ ਸੀ ਕਿਉਂਕਿ ਗਿਣਤੀ ਦੇ ਸ਼ੁਰੂ ਵਿੱਚ ਕਾਂਗਰਸ ਦੀ ਉਮੀਦਵਾਰ ਜਤਿੰਦਰ ਕੌਰ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਤੋਂ ਅੱਗੇ ਚੱਲ ਰਹੀ ਸੀ। ਵੋਟਾਂ ਦੀ ਗਿਣਤੀ ਦੇ ਆਖਰੀ ਦੌਰ ਵਿੱਚ ਗੁਰਦੀਪ ਰੰਧਾਵਾ ਨੇ ਲੀਡ ਹਾਸਲ ਕੀਤੀ ਅਤੇ ਜਿੱਤ ਹਾਸਲ ਕੀਤੀ।
ਡੇਰਾ ਬਾਬਾ ਨਾਨਕ ਤੋਂ ਨਵੇਂ ਵਿਧਾਇਕ 53 ਸਾਲਾ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਗੁਰਦੀਪ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ 31742 ਵੋਟਾਂ ਮਿਲੀਆਂ ਸਨ ਤੇ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਹਾਰ ਗਏ ਸਨ।
ਆਪ ਨੇ ਇਸ ਸੀਟ ਤੋਂ ਗੁਰਦੀਪ ਰੰਧਾਵਾ ਨੂੰ ਮੁੜ ਟਿਕਟ ਦਿੱਤੀ ਸੀ। ਇਸ ਵਾਰ ਗੁਰਦੀਪ ਰੰਧਾਵਾ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰੇ ਤੇ ਜਿੱਤ ਦਰਜ ਕੀਤੀ। ਭਾਜਪਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।