ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਦੀ ਨੌਜਵਾਨਾਂ ਨਾਲ ਧੋਖਾ ਕਰਨ ਲਈ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦੇ ਯੂਥ ਵਿੰਗ ਦੇ ਇੰਚਾਰਜ ਤੇ ਵਿਧਾਇਕ ਮੀਤ ਹੇਅਰ ਅਤੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਥ ਵਿੰਗ 13 ਦਸੰਬਰ ਨੂੰ ਪਟਿਆਲਾ ਵਿੱਚ ‘ਕੈਪਟਨ ਸਰਕਾਰ ਦਿਓ ਰੋਜ਼ਗਾਰ’ ਪ੍ਰੋਗਰਾਮ ਤਹਿਤ ਰੁਜ਼ਗਾਰ ਸਬੰਧੀ ਰੋਸ ਪ੍ਰਦਰਸ਼ਨ ਕਰੇਗਾ। ਇਸ ਮੌਕੇ ਕੈਪਟਨ ਅਮਰਿੰਦਰ ਨੂੰ ਨੌਜਵਾਨਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ।

ਸ਼ੁੱਕਰਵਾਰ ਨੂੰ ਚੰਡੀਗੜ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਪਰ ਹਾਲੇ ਤਕ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਇਸ ਸਮੇਂ ਆਪਣੇ ਮੰਤਰੀਆਂ ਅਤੇ ਸੰਤਰੀਆਂ ਦੀ ਜੇਬ੍ਹਾਂ ਭਰਨ ਤੋਂ ਇਲਾਵਾ ਕੁਝ ਨਹੀਂ ਕਰ ਰਹੇ।

ਮੀਤ ਹੇਅਰ ਮੁਤਾਬਕ ਕੈਪਟਨ ਸਰਕਾਰ ਦੇ ਮੰਤਰੀ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਥਾਂ ਉਨ੍ਹਾਂ ਨਾਲ ਕੋਝਾ ਮਜ਼ਾਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਕਿਸੇ ਨੂੰ ਡਿਪਟੀ ਕਮਿਸ਼ਨਰ ਕਿਵੇਂ ਲਾ ਦੇਵੇ, ਇਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਹੁਣ ਬਹਾਨੇ ਲਾ ਕੇ ਆਪਣੇ ਵਾਅਦੇ ਤੋਂ ਪਲਟ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਅਜਿਹਾ ਬਿਆਨ ਚੋਣਾਂ ਤੋਂ ਪਹਿਲਾਂ ਦੇਣਾ ਚਾਹੀਦਾ ਸੀ ਤਾਂ ਜੋ ਨੌਜਵਾਨ ਉਸੇ ਮੁਤਾਬਕ ਉਨ੍ਹਾਂ ਨੂੰ ਵੋਟਾਂ ਪਾਉਂਦੇ।

ਉਨ੍ਹਾਂ ਕੈਬਿਨਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਨੌਜਵਾਨਾਂ ਨੂੰ ਕਬਾੜ ਵੇਚਣ ਦਾ ਕੰਮ ਕਰਨ ਤੇ ਮੰਤਰੀ ਬਲਬੀਰ ਸਿੱਧੂ ਵੱਲੋਂ ਮੂੰਗਫਲੀ ਵੇਚਣ ਦੀ ਸਲਾਹ ਦੇਣ ਦੀ ਵੀ ਸਖ਼ਤ ਨਿਖੇਧੀ ਕੀਤੀ। ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਪਲੇਸਮੈਂਟ ਪ੍ਰੋਗਰਾਮ ਨੂੰ ਆਪਣੇ ਰੁਜ਼ਗਾਰ ਮੇਲੇ ਦੱਸਣ ਦੀ ਥਾਂ ਕੈਪਟਨ ਅਮਰਿੰਦਰ ਨੂੰ ਨੌਕਰੀਆਂ ਦਾ ਪ੍ਰਬੰਧ ਕਰਨਾ ਚਾਹੀਦਾ