Punjab News: ਸੀਐਮ ਮਾਨ ਸ਼ੁਰੂ ਕਰਨ ਜਾ ਰਹੇ 'ਤੁਹਾਡਾ MLA ਤੁਹਾਡੇ ਦੁਆਰ' ਪ੍ਰੋਗਰਾਮ, ਦੇਖੋ ਆਮ ਜਨਤਾ ਨੂੰ ਕੀ ਹੋਵੇਗਾ ਫਾਇਦਾ ?
Aapka MLA Aapke Dwar: ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਚਲਾ ਰੀ ਹੈ, ਜਿਸ 'ਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ 'ਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ 'ਤੇ ਹੁਣ
ਆਮ ਆਦਮੀ ਪਾਰਟੀ (Aam Aadmi Party) ਨੇ ਆਉਣ ਵਾਲੇ ਦਿਨਾਂ 'ਚ 'ਤੁਹਾਡਾ MLA ਤੁਹਾਡੇ ਦੁਆਰ’ (Aapka MLA Aapke Dwar) ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ। ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ MLA ਨਾਲ ਵੀ ਵਿਚਾਰ ਵਟਾਂਦਰਾ ਕੀਤਾ।
AAP ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (MP Gurmeet Singh Meet Hayer) ਨੇ ਕਿਹਾ ਕਿ ਪੰਜਾਬ (Punjab) ਦੇ ਲੋਕਾਂ ਨੇ ਸਾਨੂੰ ਚੁਣਿਆ ਹੈ। ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਲੋਕਾਂ ਵਿੱਚ ਜਾ ਕੇ ਹੀ ਜਾਣੀਆਂ ਅਤੇ ਸਮਝਿਆਂਂ ਜਾ ਸਕਦੀਆਂ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਹੁਕਮਾਂ ਅਨੁਸਾਰ ਸਾਡੇ MLA's ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵਿਚਕਾਰ ਜਾਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਸਰਕਾਰ ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਚਲਾ ਰੀ ਹੈ, ਜਿਸ 'ਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ 'ਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ 'ਤੇ ਹੁਣ ਵਿਧਾਇਕ ਵੀ ਲੋਕਾਂ ਦੇ ਦਰਵਾਜ਼ੇ 'ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial