ਪੜਚੋਲ ਕਰੋ

ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ 'ਤੇ ਆਪ ਦਾ ਸਪੱਸ਼ਟੀਕਰਨ, ਕਿਹਾ- ਅਸੀਂ ਕੋਈ ਵਧੀਆ ਬੰਦਾ ਹੀ ਭੇਜਾਂਗੇ ਦਿੱਲੀ

ਇਸ ਮੌਕੇ ਨੀਲ ਗਰਗ ਨੇ ਕਿਹਾ ਕਿ ਅਜੇ ਤਾਂ ਚੋਣਾਂ ਦਾ ਐਲਾਨ ਵੀ ਨਹੀਂ ਹੋਇਆ, ਫਿਰ ਚੋਣਾਂ ਹੋਣਗੀਆਂ ਜਿਸ ਤੋਂ ਬਾਅਦ ਨਤੀਜੇ ਆਉਣਗੇ ਤੇ ਇਸ ਤੋਂ ਬਾਅਦ ਹੀ ਰਾਜ ਸਭਾ ਬਾਰੇ ਕੁਝ ਤੈਅ ਕੀਤਾ ਜਾਵੇਗਾ। ਹਾਲਾਂਕਿ ਇਸ ਮੌਕੇ ਕੇਜਰੀਵਾਲ ਨੂੰ ਭੇਜੇ ਜਾਣ ਤੋਂ ਖੁੱਲ੍ਹਆਮ ਇਨਕਾਰ ਨਹੀਂ ਕੀਤਾ।

Punjab News:  ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ ਤੇ ਆਮ ਆਦਮੀ ਪਾਰਟੀ (AAP) ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਸਾਂਝਾ ਕੀਤਾ ਗਿਆ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਹੁਣ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣਾ ਪੱਖ ਵੀ ਰੱਖਿਆ ਗਿਆ ਹੈ।

ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਤੋਂ ਸੰਜੀਵ ਅਰੋੜਾ ਦੀ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਤੇ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਹਨ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਨ੍ਹਾਂ ਅਫਵਾਹਾਂ ਦੀ ਸਕਰਿਪਟ ਭਾਰਤੀ ਜਨਤਾ ਪਾਰਟੀ ਦੀ ਝੂਠ ਵਾਲੀ ਫੈਕਟਰੀ ਵਿੱਚ ਤਿਆਰ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਲੀਡਰਾਂ ਨੂੰ ਦਿੱਤਾ ਜਾਂਦਾ ਹੈ ਤੇ ਉਹ ਅੱਗੇ ਇਸ ਨੂੰ ਫੈਲਾਉਂਦੇ ਹਨ।

ਇਸ ਮੌਕੇ ਨੀਲ ਗਰਗ ਨੇ ਕਿਹਾ ਕਿ ਅਜੇ ਤਾਂ ਚੋਣਾਂ ਦਾ ਐਲਾਨ ਵੀ ਨਹੀਂ ਹੋਇਆ, ਫਿਰ ਚੋਣਾਂ ਹੋਣਗੀਆਂ ਜਿਸ ਤੋਂ ਬਾਅਦ ਨਤੀਜੇ ਆਉਣਗੇ ਤੇ ਇਸ ਤੋਂ ਬਾਅਦ ਹੀ ਰਾਜ ਸਭਾ ਬਾਰੇ ਕੁਝ ਤੈਅ ਕੀਤਾ ਜਾਵੇਗਾ। ਹਾਲਾਂਕਿ ਇਸ ਮੌਕੇ ਕੇਜਰੀਵਾਲ ਨੂੰ ਭੇਜੇ ਜਾਣ ਤੋਂ ਖੁੱਲ੍ਹਆਮ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਉਸੇ ਵਿਅਕਤੀ ਨੂੰ ਭੇਜਿਆ ਜਾਂਦਾ ਹੈ ਜਿਸ ਦੀ ਸਮਾਜ ਨੂੰ ਕੋਈ ਦੇਣ ਹੋਵੇ, ਅਸੀਂ ਕੋਈ ਵਧੀਆ ਲੀਡਰ ਭੇਜਾਂਗੇ।

ਅਕਾਲੀ ਦਲ ਨੇ ਚੁੱਕੇ ਸਵਾਲ

ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਰਵਿੰਦ ਕੇਜਰੀਵਾਲ ਦੀ ਸੱਤਾ ਲਈ ਲਾਲਸਾ ਹੋ ਗਈ ਬੇਨਕਾਬ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਬਣਾ ਦਿੱਤਾ ਹੈ। ਹੁਣ ਉਹਨਾਂ ਦੀ ਰਾਜ ਸਭਾ ਸੀਟ ਖਾਲੀ ਕਰਵਾ ਕੇ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਜਾਵੇਗਾ। ਮਜੀਠੀਆ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਨੂੰ ਦਿੱਲੀ ਵਾਸਤੇ ਕੁਰਬਾਨੀ ਦੇਣ ਲਈ ਤਿਆਰ ਕੀਤਾ ਜਾ ਰਿਹਾ। ਦਿੱਲੀ ਦੀ ਅਧੀਨਗੀ ਪੰਜਾਬ ਨੂੰ ਬਰਬਾਦ ਕਰ ਰਹੀ ਹੈ ਪਰ ਭਗਵੰਤ ਮਾਨ ਜੀ ਕਹਿੰਦੇ ਕੋਈ ਗੱਲ ਨਹੀਂ.ਦਿੱਲੀ ਵਾਲੇ ਖੁਸ਼ ਹੋਣੇ ਚਾਹੀਦੇ ਹਨ। ਪੰਜਾਬ ਦਾ ਕੀ ਐ

ਕਾਂਗਰਸ ਨੇ ਵੀ ਘੇਰੀ ਆਮ ਆਦਮੀ ਪਾਰਟੀ

ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਕੇ ਲਿਖਿਆ, ਇਹ ਸਾਜ਼ਿਸ਼ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਦਿਨ ਵੀ ਸੱਤਾ ਤੋਂ ਬਿਨਾਂ ਨਹੀਂ ਰਹਿ ਸਕਦਾ ਕਿਉਂਕਿ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ!
ਖਹਿਰਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਇਹ ਵੀ ਸਵਾਲ ਕਰਦਾ ਹਾਂ ਕਿ ਉਹ ਇਸ ਪੰਜਾਬ ਵਿਰੋਧੀ ਕਾਰਵਾਈ ਦਾ ਬਚਾਅ ਕਿਵੇਂ ਕਰਨਗੇ ਕਿਉਂਕਿ ਉਨ੍ਹਾਂ ਨੇ ਅਕਸਰ ਕਾਂਗਰਸ ਦੇ ਵਿਰੋਧੀ ਵਿਧਾਇਕਾਂ 'ਤੇ ਕਾਨਵੈਂਟ ਸਕੂਲਾਂ ਤੋਂ ਪੜ੍ਹ ਕੇ ਪੰਜਾਬੀ ਭਾਸ਼ਾ ਨਾ ਜਾਣਨ ਦਾ ਦੋਸ਼ ਲਗਾਇਆ ਹੈ? ਕੀ ਅਰਵਿੰਦ ਕੇਜਰੀਵਾਲ ਪੰਜਾਬੀ ਵਿੱਚ ਆਪਣਾ ਨਾਮ ਦਸਤਖਤ ਕਰ ਸਕਦਾ ਹੈ

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget