Farmer Protest: 'ਕੇਂਦਰ ਵਿਰੁੱਧ ਲੜੀਏ, ਪਰ ਪੰਜਾਬ ਦਾ ਨੁਕਸਾਨ ਨਾ ਕਰੀਏ', ਕਿਸਾਨਾਂ 'ਤੇ ਪੁਲਿਸ ਦੀ ਕਾਰਵਾਈ 'ਤੇ AAP ਦੀ ਸਫਾਈ
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਵਿਰੁੱਧ ਲੜੀਏ, ਪਰ ਪੰਜਾਬ ਦਾ ਨੁਕਸਾਨ ਨਾ ਕਰੀਏ ,ਕਾਲ਼ੇ ਕਨੂੰਨਾਂ ਵਿਰੁੱਧ ਸੰਘਰਸ਼ ਤੋਂ ਹੁਣ ਤੱਕ ਅਸੀਂ ਹਰ ਪੱਖੋਂ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਅੱਗੇ ਵੀ ਦਿੰਦੇ ਰਹਾਂਗੇ।
Farmer Protest: ਕੇਂਦਰ ਤੇ ਪੰਜਾਬ ਦੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਨਿਕਲੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਜਿਵੇਂ ਹੀ ਕਿਸਾਨ ਮੀਟਿੰਗ ਖ਼ਤਮ ਕਰਕੇ ਚੰਡੀਗੜ੍ਹ ਤੋਂ ਪੰਜਾਬ ਦੀ ਹਦੂਦ ਅੰਦਰ ਦਾਖ਼ਲ ਹੋਏ ਤਾਂ ਪੁਲਿਸ ਨੇ ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਹੁਣ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੀ ਸਫਾਈ ਦਿੱਤੀ ਹੈ।
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਵਿਰੁੱਧ ਲੜੀਏ, ਪਰ ਪੰਜਾਬ ਦਾ ਨੁਕਸਾਨ ਨਾ ਕਰੀਏ ,ਕਾਲ਼ੇ ਕਨੂੰਨਾਂ ਵਿਰੁੱਧ ਸੰਘਰਸ਼ ਤੋਂ ਹੁਣ ਤੱਕ ਅਸੀਂ ਹਰ ਪੱਖੋਂ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਅੱਗੇ ਵੀ ਦਿੰਦੇ ਰਹਾਂਗੇ।
ਕੇਂਦਰ ਵਿਰੁੱਧ ਲੜੀਏ, ਪਰ ਪੰਜਾਬ ਦਾ ਨੁਕਸਾਨ ਨਾ ਕਰੀਏ
— AAP Punjab (@AAPPunjab) March 19, 2025
ਕਾਲ਼ੇ ਕਨੂੰਨਾਂ ਵਿਰੁੱਧ ਸੰਘਰਸ਼ ਤੋਂ ਹੁਣ ਤੱਕ ਅਸੀਂ ਹਰ ਪੱਖੋਂ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਅੱਗੇ ਵੀ ਦਿੰਦੇ ਰਹਾਂਗੇ। ਕੇਂਦਰ ਨਾਲ਼ ਜੁੜੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਪੰਜਾਬ ਦੀਆਂ ਸੂਬਾ ਸਰਹੱਦਾਂ ਨੂੰ ਬੰਦ ਰੱਖਣ ਨਾਲ਼ ਪੰਜਾਬ ਦਾ ਵੱਡਾ ਆਰਥਿਕ ਅਤੇ… pic.twitter.com/KDIg2eu5Zp
ਕੰਗ ਨੇ ਕਿਹਾ ਕਿ ਕੇਂਦਰ ਨਾਲ਼ ਜੁੜੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਪੰਜਾਬ ਦੀਆਂ ਸੂਬਾ ਸਰਹੱਦਾਂ ਨੂੰ ਬੰਦ ਰੱਖਣ ਨਾਲ਼ ਪੰਜਾਬ ਦਾ ਵੱਡਾ ਆਰਥਿਕ ਅਤੇ ਸਮਾਜਿਕ ਨੁਕਸਾਨ ਹੋ ਰਿਹਾ ਹੈ। ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਉਹ ਪੰਜਾਬ ਦੇ ਬਾਰਡਰ ਖੋਲ੍ਹਣ 'ਚ ਸਹਿਯੋਗ ਕਰਨ ਤਾਂ ਜੋ ਪੰਜਾਬ 'ਚ ਹੋਰ ਨਿਵੇਸ਼ ਦੇ ਰਾਹ ਖੁੱਲ੍ਹਣ ਅਤੇ ਰੁਜ਼ਗਾਰ ਤੇ ਸੈਰ-ਸਪਾਟਾ ਖੇਤਰ 'ਚ ਵਾਧੇ ਰਾਹੀਂ ਪੰਜਾਬ 'ਚ ਤਰੱਕੀ ਦਾ ਪਸਾਰਾ ਹੋਵੇ।
ਸੁਖਜਿੰਦਰ ਸਿੰਘ ਰੰਧਾਵਾ ਨੇ ਕੀ ਕਿਹਾ ?
ਇਸ ਨੂੰ ਲੈ ਕੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਸਾਬ੍ਹ ! "ਅੱਤ ਤੇ ਖ਼ੁਦਾ ਦਾ ਵੈਰ ਹੁੰਦਾ" ਤੇ ਤੁਸੀ ਇਹ ਜਿਹੜੀ ਕਿਸਾਨਾਂ ਉੱਤੇ ਅੱਤ ਚੁੱਕੀ ਹੋਈ ਹੈ ਇਸਨੂੰ ਖ਼ੁਦਾ ਦੇਖ ਰਿਹਾ ਹੈ, ਤੁਹਾਨੂੰ ਸੱਤਾ ਦੇ ਹੰਕਾਰ ਨੇ ਅੰਨ੍ਹਾ ਕਰ ਦਿੱਤਾ ਹੈ। ਹੋਸ਼ ਵਿੱਚ ਆਓ, ਆਪਣਾ ਮੱਥਾ ਕਿਸਾਨਾਂ ਨਾਲ ਨਹੀਂ ਕੇਂਦਰ ਸਰਕਾਰ ਨਾਲ ਲਗਾਓ ਜਿਹੜੀ ਇਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਕਰ ਰਹੀ ਹੈ।
ਸੁਖਪਾਲ ਖਹਿਰਾ ਨੇ ਕੀ ਕਿਹਾ ?
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਕਿਹਾ ਕਿ ਮੈਂ ਅੱਜ ਭਗਵੰਤ ਮਾਨ ਦੀ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਬਰਦਸਤੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਾ ਹਾਂ! ਕਿਸਾਨ ਆਗੂ ਦੀ ਇਹ ਗ੍ਰਿਫ਼ਤਾਰੀ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਅਧੀਨ ਪੰਜਾਬ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਲਈ ਕੋਈ ਥਾਂ ਨਹੀਂ ਹੈ ! ਖਹਿਰਾ ਨੇ ਕਿਹਾ ਕਿ ਇਹ ਇਹ ਵੀ ਦਰਸਾਉਂਦਾ ਹੈ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਕਬਜ਼ੇ ਹੇਠ ਹੈ ਜਿਸਨੇ ਇਸਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ! ਭਗਵੰਤ ਮਾਨ ਦੀ ਇਹ ਕਾਰਵਾਈ ਯਕੀਨੀ ਤੌਰ 'ਤੇ ਭਾਜਪਾ ਦੇ ਨਿਰਦੇਸ਼ਾਂ 'ਤੇ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
