Punjab Result: ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ 'ਆਪ' ਨੇ 3 ਸੀਟਾਂ ਉੱਤ ਜਿੱਤ ਦਰਜ ਕੀਤੀ ਹੈ ਜਦੋਂ ਕਿ ਆਮ ਆਦਮੀ ਪਾਰਟੀ ਆਪਣੀ ਸਿਆਸੀ ਰਾਜਧਾਨੀ ਨੂੰ ਹਾਰ ਗਈ ਹੈ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਬਾਅਦ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜ਼ਿਮਨੀ ਚੋਣਾਂ 'ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਨਕਲਾਬ ਜ਼ਿੰਦਾਬਾਦ
ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ, ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਸੀਟ ਉੱਤੇ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਇੱਕ ਸੀਟ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।