ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਦੱਸੀ ਨਾਜਾਇਜ਼ ਸ਼ਰਾਬ ਰੋਕਣ ਦੀ ਤਰਕੀਬ

ਏਬੀਪੀ ਸਾਂਝਾ Updated at: 07 Jun 2020 05:16 PM (IST)

'ਆਪ' ਨੇ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੇ ਨਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਤੇ ਆਬਕਾਰੀ ਸੁਧਾਰ ਗਰੁੱਪ ਦੇ ਗਠਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ।

NEXT PREV
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੇ ਨਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਤੇ ਆਬਕਾਰੀ ਸੁਧਾਰ ਗਰੁੱਪ ਦੇ ਗਠਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਸ਼ਰਾਬ ਤੋਂ ਸਰਕਾਰੀ ਆਮਦਨ ਵਧਾਉਣ ਤੇ ਮਾਫ਼ੀਆ ਭਜਾਉਣ ਲਈ ਸਰਕਾਰੀ ਸ਼ਰਾਬ ਨਿਗਮ (ਲੀਕਰ ਕਾਰਪੋਰੇਸ਼ਨ) ਹੀ ਇੱਕ ਮਾਤਰ ਠੋਸ ਹੱਲ ਹੈ।

ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ
ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਪਿਛਲੀ ਬਾਦਲ ਸਰਕਾਰ ਦੇ ਨਕਸ਼ੇ-ਕਦਮ ‘ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਵੀ ਬਹੁਭਾਂਤੀ ਮਾਫ਼ੀਏ ਦੀ ਸਿੱਧੀ ਪੁਸ਼ਤ ਪਨਾਹੀ ਕਰ ਰਹੇ ਹਨ। ਜੇਕਰ ਅਜਿਹਾ ਨਾ ਹੁੰਦਾ ਤਾਂ ਕਿਸੇ ਦੀ ਕੀ ਮਜਾਲ ਹੈ ਕਿ ਮੁੱਖ ਮੰਤਰੀ ਦੇ ਮਹਿਕਮਿਆਂ ‘ਚ ਅਰਬਾਂ ਰੁਪਏ ਦੀ ਲੁੱਟ-ਖਸੁੱਟ ਮਚਾ ਦੇਵੇ।

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 

ਸ਼ਰਾਬ ਦੀ ਨਾਜਾਇਜ਼ ਵਿਕਰੀ ਤੇ ਤਸਕਰੀ ਦੇ ਸੰਬੰਧ ‘ਚ ਪਹਿਲਾਂ ਆਪਣੇ ਚਹੇਤੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿੱਟ) ਤੇ ਹੁਣ ਸੁੱਖ ਸਰਕਾਰੀਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ 5 ਮੈਂਬਰੀ ਆਬਕਾਰੀ ਸੁਧਾਰ ਗਰੁੱਪ ਦਾ ਗਠਨ ਆਮ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਕੋਸ਼ਿਸ਼ ਤੋਂ ਵੱਧ ਕੁਝ ਨਹੀਂ।-


ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ!

ਚੀਮਾ ਨੇ ਕਿਹਾ ਕਿ

ਜੇਕਰ ਮੁੱਖ ਮੰਤਰੀ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੀ ਸਿਆਸੀ ਤੇ ਨਿੱਜੀ ਇੱਛਾ ਸ਼ਕਤੀ ਰੱਖਦੇ ਹੁੰਦੇ ਤਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੇ ਤਾਮਿਲਨਾਡੂ ਸਰਕਾਰ ਦੀ ਤਰਜ ‘ਤੇ ਸੱਤਾ ਸੰਭਾਲਦਿਆਂ ਹੀ ਸਰਕਾਰੀ ਸ਼ਰਾਬ ਨਿਗਮ ਬਣਾ ਦਿੰਦੇ। ਇਸ ਨਾਲ ਨਾ ਕੇਵਲ ਆਬਕਾਰੀ ਆਮਦਨੀ ‘ਚ ਕਈ ਗੁਣਾ ਵਾਧਾ ਹੁੰਦਾ, ਸਗੋਂ ਸ਼ਰਾਬ ਮਾਫ਼ੀਆ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਵੀ ਪੱਕੇ ਤੌਰ ‘ਤੇ ਬੰਦ ਹੋ ਗਿਆ ਹੁੰਦਾ।-


ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

- - - - - - - - - Advertisement - - - - - - - - -

© Copyright@2025.ABP Network Private Limited. All rights reserved.