Muktsar Kidnaping: ਸ਼ਰੇਆਮ ਗੁੰਡਾਗਰਦੀ! ਸ਼ਰੇਆਮ ਕੀਤਾ ਨੌਜਵਾਨ ਨੂੰ ਅਗਵਾ
ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਨੇੜੇ ਪੀੜਤ ਰੌਲਾ ਪਾ ਕੇ ਆਪਣੇ ਆਪ ਨੂੰ ਬਚਾਉਣ ਦੀ ਗੁਹਾਰ ਲਗਾ ਰਿਹਾ ਸੀ ਪਰ ਇਨ੍ਹਾਂ ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਅਗਵਾ ਕਰ ਲਿਆ। ਇਸ ਮਗਰੋਂ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਪੂਰੇ ਜ਼ਿਲ੍ਹੇ ਦੀ ਨਾਕਾਬੰਦੀ ਕਰ ਦਿੱਤੀ ਤੇ ਅਗਵਾਕਾਰਾਂ ਨੂੰ ਫੜ ਲਿਆ।
ਅਸ਼ਰਫ ਢੁੱਡੀ ਦੀ ਰਿਪੋਰਟ
Muktsar Kidnaping: ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਨੌਜਵਾਨ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਗਿਆ। ਨੌਜਵਾਨ ਨੂੰ ਅਗਵਾ ਕਰਕੇ ਗੱਡੀ ਵਿੱਚ ਬੈਠਾ ਕੇ ਕੁਝ ਲੋਕ ਲੈ ਗਏ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਉਂਝ ਪੁਲਿਸ ਨੇ ਮੌਕੇ ਉੱਪਰ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ।
ਹਾਸਲ ਜਾਣਕਾਰੀ ਮੁਤਾਬਕ ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਨੇੜੇ ਪੀੜਤ ਰੌਲਾ ਪਾ ਕੇ ਆਪਣੇ ਆਪ ਨੂੰ ਬਚਾਉਣ ਦੀ ਗੁਹਾਰ ਲਗਾ ਰਿਹਾ ਸੀ ਪਰ ਇਨ੍ਹਾਂ ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਅਗਵਾ ਕਰ ਲਿਆ। ਇਸ ਮਗਰੋਂ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਪੂਰੇ ਜ਼ਿਲ੍ਹੇ ਦੀ ਨਾਕਾਬੰਦੀ ਕਰ ਦਿੱਤੀ ਤੇ ਅਗਵਾਕਾਰਾਂ ਨੂੰ ਫੜ ਲਿਆ।
ਚਸ਼ਮਦੀਦ ਰਾਜ ਕੁਮਾਰ ਨੇ ਦੱਸਿਆ ਕਿ ਅਗਵਾਕਾਰ ਨੌਜਵਾਨ ਨੂੰ ਗੱਡੀ ਵਿੱਚ ਪਾ ਕੇ ਲੈ ਕੇ ਗਏ। ਅਗਵਾ ਕਰਨ ਆਏ ਪੰਜ ਮੁਲਜ਼ਮਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਵਾਰਦਾਤ ਕੈਮਰੇ ਵਿੱਚ ਕੈਦ ਹੋ ਜਾਏਗੀ। ਵੀਡੀਓ ਵਿੱਚ ਸ਼ਰੇਆਮ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲਿਆ ਹੈ। ਅਗਵਾ ਕਰਨ ਤੋਂ ਬਾਅਦ ਇਸ ਨੌਜਵਾਨ ਨਾਲ ਕੀ ਹੋਣਾ ਸੀ, ਇਹ ਤਾਂ ਸ਼ਾਇਦ ਕਿਸੇ ਨੂੰ ਨਹੀਂ ਪਤਾ ਪਰ ਪੁਲਿਸ ਨੇ ਮੁਸ਼ਤੈਦੀ ਨਾ ਦਿਖਾਈ ਹੁੰਦੀ ਤਾਂ ਕੁਝ ਵੀ ਹੋ ਸਕਦਾ ਸੀ।
ਥਾਣਾ ਸਦਰ ਪੁਲਿਸ ਦੇ ਐਸਐਚਓ ਰਨਜੀਤ ਸਿੰਘ ਨੇ ਦੱਸਿਆ ਕਿ ਪੰਜ ਮੁਲਜ਼ਮ ਰਣਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਅਗਵਾ ਕਰਕੇ ਲੈ ਗਏ ਸੀ। ਪੁਲਿਸ ਨੇ ਤੁਰੰਤ ਨਾਕੇਬੰਦੀ ਕਰਕੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਪੰਜ ਮੁਲਜ਼ਮਾਂ ਖਿਲਾਫ 365, 323, 506 ਦੀ ਧਾਰਾ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਤਹਿਤ ਇਨ੍ਹਾਂ ਮੁਲਜ਼ਮਾਂ ਨੇ ਰਣਜੀਤ ਸਿੰਘ ਨੂੰ ਅਗਵਾ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।