ਪੜਚੋਲ ਕਰੋ

ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ ਕਰੀਬ 17,500 ਸਵਾਰੀਆਂ ਨੇ ਦਿੱਲੀ ਹਵਾਈ ਅੱਡੇ ਤੱਕ ਕੀਤਾ ਸਫ਼ਰ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਚੰਡੀਗੜ੍ਹ: ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 15 ਜੂਨ ਨੂੰ ਬੱਸ ਸੇਵਾ ਦਾ ਉਦਘਾਟਨ ਕਰਨ ਦੇ 25 ਦਿਨਾਂ ਦੇ ਅੰਦਰ-ਅੰਦਰ ਪੰਜਾਬ ਤੋਂ ਦਿੱਲੀ ਕੌਮਾਂਤਰੀ ਏਅਰਪੋਰਟ ਦਰਮਿਆਨ ਚੱਲਣ ਵਾਲੀ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਫ਼ਾਇਦੇਮੰਦ ਸਾਬਤ ਹੋ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬੱਸਾਂ ਰੋਜ਼ਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕੌਮਾਂਤਰੀ ਏਅਰਪੋਰਟ ਨਵੀਂ ਦਿੱਲੀ ਤੱਕ ਚਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ 'ਤੇ ਬਹੁਤ ਥੋੜ੍ਹੇ ਕਿਰਾਏ 'ਚ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਦੇ ਰਹੀਆਂ ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖ਼ਤਮ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਬੱਸ ਕਾਊਂਟਰਾਂ 'ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ।

ਟਰਾਂਸਪੋਰਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਵਾਲਵੋ ਬੱਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ 'ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਆਪਣੀਆਂ ਬੱਸਾਂ ਚਲਾਈਆਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਕਰਕੇ ਉਨ੍ਹਾਂ ਦੀ ਲੁੱਟ ਕਰਦੇ ਰਹੇ। ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂ ਆਪਣੇ ਸੌੜੇ ਹਿੱਤਾਂ ਕਰਕੇ ਸਰਕਾਰੀ ਬੱਸਾਂ ਨੂੰ ਹਵਾਈ ਅੱਡੇ ਤੱਕ ਚਲਾਉਣ ਤੋਂ ਰੋਕਦੇ ਰਹੇ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget