ABP C-Voter Survey for Punjab Election 2022: ਪੰਜਾਬ ਕਾਂਗਰਸ ਵਿੱਚ ਸਿਆਸੀ ਉਥਲ-ਪੁਥਲ ਕੋਈ ਨਵੀਂ ਗੱਲ ਨਹੀਂ ਹੈ। ਨਵੀਂ ਪਾਰਟੀ ਬਣਾਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਨਤੀਜਾ ਇਹ ਨਿਕਲਿਆ ਕਿ ਅਮਰਿੰਦਰ ਸਿੰਘ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਹਾਲਾਂਕਿ ਇਸ ਦੇ ਬਾਵਜੂਦ ਕਾਂਗਰਸ ਦੀਆਂ ਮੁਸ਼ਕਲਾਂ ਆਸਾਨ ਨਹੀਂ ਹੋਈਆਂ।

ਚਰਨਜੀਤ ਚੰਨੀ ਤੇ ਸਿੱਧੂ ਦਰਮਿਆਨ ਅੰਦਰੂਨੀ ਕਲੇਸ਼ ਨੇ ਪਾਰਟੀ ਹਾਈਕਮਾਂਡ ਦਾ ਪਾਰਾ ਵਧਾ ਦਿੱਤਾ ਹੈ। ਪਿਛਲੇ ਹਫ਼ਤੇ ਦੋਵਾਂ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਚੰਨੀ ਤੇ ਸਿੱਧੂ ਦਾ ਰਵੱਈਆ ਇੱਕ ਦੂਜੇ ਪ੍ਰਤੀ ਨਰਮ ਹੁੰਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਦੋਵਾਂ ਨੂੰ ਪੰਜਾਬ ਵਿਧਾਨ ਸਭਾ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀਆਂ ਅਹਿਮ ਕਮੇਟੀਆਂ ਤੋਂ ਦੂਰ ਰੱਖਿਆ ਗਿਆ ਹੈ। ਕਾਂਗਰਸ ਪਾਰਟੀ ਨੇ ਇਨ੍ਹਾਂ ਕਮੇਟੀਆਂ ਵਿੱਚ ਸੁਨੀਲ ਜਾਖੜ, ਅੰਬਿਕਾ ਸੋਨੀ ਤੇ ਪ੍ਰਕਾਸ਼ ਬਾਜਵਾ ਵਰਗੇ ਦਿੱਗਜ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ।

ਸਕਰੀਨਿੰਗ ਕਮੇਟੀ ਵਿੱਚ ਚਰਨਜੀਤ ਸਿੰਘ ਚੰਨੀ (Charanjit Singh Channi) ਤੇ ਨਵਜੋਤ ਸਿੰਘ ਸਿੱਧੂ ਨੂੰ ਹੀ ਥਾਂ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਟਿਕਟਾਂ ਦੀ ਵੰਡ ਵਿੱਚ ਜ਼ਿਆਦਾ ਦਖਲ ਨਹੀਂ ਦੇ ਸਕਣਗੇ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਕੀ ਸਿੱਧੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਲਈ ਲਾਹੇਵੰਦ ਸੌਦਾ ਸਾਬਤ ਹੋਵੇਗਾ। ਇਸ ਦੇ ਨਾਲ ਹੀ ਦੂਸਰਾ ਸਵਾਲ ਇਹ ਵੀ ਹੈ ਕਿ ਕੈਪਟਨ ਦੀ ਇਸ ਨਵੀਂ ਪਾਰਟੀ ਕਾਰਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਕਿੰਨਾ ਨੁਕਸਾਨ ਹੋਵੇਗਾ।

ਏਬੀਪੀ ਨਿਊਜ਼ ਸੀ ਵੋਟਰ ਦੇ ਸਰਵੇ ਮੁਤਾਬਕ 40 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਕਾਂਗਰਸ ਲਈ ਲਾਹੇਵੰਦ ਸੌਦਾ ਸਾਬਤ ਹੋਵੇਗਾ। ਇਸ ਦੇ ਨਾਲ ਹੀ ਕਰੀਬ 60 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਸਿੱਧੂ ਕਾਂਗਰਸ ਲਈ ਨੁਕਸਾਨਦੇਹ ਸਾਬਤ ਹੋਣਗੇ।

ਸਿੱਧੂ ਕਾਂਗਰਸ ਲਈ ਫਾਇਦੇਮੰਦ ਜਾਂ ਨੁਕਸਾਨਦੇਹ?
ਲਾਭਕਾਰੀ - 40%
ਨੁਕਸਾਨਦੇਹ-60%

ਸਰਵੇਖਣ ਵਿੱਚ ਇੱਕ ਹੋਰ ਸਵਾਲ ਪੁੱਛਿਆ ਗਿਆ ਕਿ ਕੈਪਟਨ ਦੀ ਨਵੀਂ ਪਾਰਟੀ ਨਾਲ ਕਾਂਗਰਸ ਨੂੰ ਕਿੰਨਾ ਨੁਕਸਾਨ ਹੋਵੇਗਾ। ਸਰਵੇ ਮੁਤਾਬਕ 40 ਫੀਸਦੀ ਲੋਕਾਂ ਨੇ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਜ਼ਿਆਦਾ ਨੁਕਸਾਨ ਹੋਵੇਗਾ। 32 ਫੀਸਦੀ ਲੋਕਾਂ ਨੇ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਘੱਟ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ 28 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਇਸ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

ਕੈਪਟਨ ਦੀ ਨਵੀਂ ਪਾਰਟੀ ਤੋਂ ਕਾਂਗਰਸ ਨੂੰ ਕੀ ਨੁਕਸਾਨ?
ਵੱਧ-40%
ਘੱਟ-32%
ਨਹੀਂ -28%

ਨੋਟ: ਅਗਲੇ ਕੁਝ ਦਿਨਾਂ ਵਿੱਚ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਚੋਣਾਵੀ ਰਾਜਾਂ ਵਿੱਚ ਸਿਆਸੀ ਪਾਰਾ ਚੜਿਆ ਹੋਇਆ ਹੈ। ਏਬੀਪੀ ਨਿਊਜ਼ ਲਈ, ਸੀ ਵੋਟਰ ਨੇ ਚੋਣ ਰਾਜਾਂ ਦਾ ਮੂਡ ਜਾਣ ਲਿਆ ਹੈ। 5 ਰਾਜਾਂ ਦੇ ਇਸ ਸਭ ਤੋਂ ਵੱਡੇ ਸਰਵੇਖਣ ਵਿੱਚ 92 ਹਜ਼ਾਰ ਤੋਂ ਵੱਧ ਲੋਕਾਂ ਦੀ ਰਾਏ ਲਈ ਗਈ ਹੈ। ਚੋਣ ਵਾਲੇ ਰਾਜਾਂ ਦੀਆਂ ਸਾਰੀਆਂ 690 ਵਿਧਾਨ ਸਭਾ ਸੀਟਾਂ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਇਹ ਸਰਵੇਖਣ 13 ਨਵੰਬਰ ਤੋਂ 9 ਦਸੰਬਰ ਦਰਮਿਆਨ ਕੀਤਾ ਗਿਆ ਸੀ। ਸਰਵੇਖਣ ਵਿੱਚ ਗਲਤੀ ਦਾ ਮਾਰਜਿਨ ਮਾਇਨਸ ਪਲੱਸ 3 ਤੋਂ ਮਾਈਨਸ ਪਲੱਸ 5 ਫੀਸਦੀ ਹੈ।