Punjab Exit Poll Result 2024 ABP Cvoter: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਦਾ ਆਖਰੀ ਪੜਾਅ ਅੱਜ ਯਾਨੀ 1 ਜੂਨ ਨੂੰ ਪੂਰਾ ਹੋ ਗਿਆ। ਪੰਜਾਬ ਵਿੱਚ ਵਿਰੋਧੀ ਧਿਰ ਕਾਂਗਰਸ ਦੇ ਲੋਕ ਸਭਾ ਮੈਂਬਰ ਸਭ ਤੋਂ ਵੱਧ ਹਨ, ਪਰ ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ।


ਐਗਜ਼ਿਟ ਪੋਲ ਦੇ ਨਤੀਜਿਆਂ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 3 ਤੋਂ 5, ਕਾਂਗਰਸ ਨੂੰ 6 ਤੋਂ 8 ਅਤੇ ਭਾਜਪਾ ਨੂੰ 1 ਤੋਂ 3 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਸੀਟ ਮਿਲਦੀ ਨਜ਼ਰ ਨਹੀਂ ਆ ਰਹੀ। ਵੋਟ ਸ਼ੇਅਰ ਦੀ ਗੱਲ ਕਰੀਏ ਤਾਂ ਕਾਂਗਰਸ ਨੂੰ 32.7 ਫੀਸਦੀ, ਭਾਜਪਾ ਨੂੰ 21.3 ਫੀਸਦੀ, 'ਆਪ' ਨੂੰ 24.4 ਫੀਸਦੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 21.5 ਫੀਸਦੀ ਵੋਟਾਂ ਮਿਲ ਸਕਦੀਆਂ ਹਨ।


2019 'ਚ 65.94 ਫੀਸਦੀ ਵੋਟਿੰਗ ਹੋਈ ਸੀ, ਜਿਸ 'ਚ ਕਾਂਗਰਸ ਨੂੰ ਸਭ ਤੋਂ ਵੱਧ 40.12 ਫੀਸਦੀ ਵੋਟਾਂ ਮਿਲੀਆਂ ਸਨ, ਸ਼੍ਰੋਮਣੀ ਅਕਾਲੀ ਦਲ 27.45 ਫੀਸਦੀ ਵੋਟਾਂ ਨਾਲ ਦੂਜੇ ਸਥਾਨ 'ਤੇ ਰਿਹਾ ਸੀ। ਭਾਜਪਾ ਤੀਜੇ ਸਥਾਨ 'ਤੇ ਰਹੀ ਅਤੇ ਆਮ ਆਦਮੀ ਪਾਰਟੀ ਕ੍ਰਮਵਾਰ 9.63 ਫੀਸਦੀ ਅਤੇ 7.38 ਫੀਸਦੀ ਵੋਟਾਂ ਨਾਲ ਚੌਥੇ ਸਥਾਨ 'ਤੇ ਰਹੀ।


ਪੰਜਾਬ ਦੀਆਂ 13 ਲੋਕ ਸਭਾ ਸੀਟਾਂ


ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਹਨ। ਇਨ੍ਹਾਂ ਵਿੱਚੋਂ ਚਾਰ ਸੀਟਾਂ ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ ਅਤੇ ਜਲੰਧਰ ਰਿਜ਼ਰਵ ਹਨ।


ਪੰਜਾਬ ਵਿੱਚ 2024 ਦੀਆਂ ਚੋਣਾਂ ਬਿਲਕੁਲ ਵੱਖਰੀਆਂ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਸਾਲਾਂ ਤੋਂ ਕਾਂਗਰਸ ਵਿੱਚ ਸਨ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਹਨ। ਪਰਨੀਤ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਵੀ ਹੁਣ ਭਾਜਪਾ ਵਿੱਚ ਹਨ ਅਤੇ ਲੁਧਿਆਣਾ ਤੋਂ ਚੋਣ ਲੜ ਚੁੱਕੇ ਹਨ। ਇਸ ਚੋਣ ਵਿੱਚ ਕਈ ਚਿਹਰੇ ਹਨ ਜਿਨ੍ਹਾਂ ਨੇ ਪਾਰਟੀਆਂ ਬਦਲੀਆਂ ਹਨ। ਬਿੱਟੂ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੋਣ ਨਹੀਂ ਲੜੀ ਪਰ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਨੇ ਚੋਣ ਲੜੀ ਸੀ।