1.ਅਕਾਲੀ ਦਲ ਵੱਲੋਂ ਮੁਅੱਤਲ ਕੀਤੇ ਗਏ ਵਿਧਾਇਕ ਅਤੇ ਚੌਥੇ ਫ਼ਰੰਟ ਦੇ ਮੈਂਬਰ ਪਰਗਟ ਸਿੰਘ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਪ੍ਰਗਟ ਸਿੰਘ ਅਸਤੀਫ਼ਾ ਦਾ ਐਲਾਨ ਕੀਤਾ। ਹਾਲਾਂਕਿ ਅਕਾਲੀ ਦਲ ਪਹਿਲਾਂ ਹੀ ਪਰਗਟ ਸਿੰਘ ਨੂੰ ਮੁਅੱਤਲ ਕਰ ਚੁੱਕਾ ਹੈ।     2...ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਜਗਜੀਵਨ ਸਿੰਘ ਗਿੱਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਗਜੀਵਨ ਸਿੰਘ ਗਿੱਲ ਨੂੰ ਪਾਰਟੀ ਵਿੱਚ ਆਉਣ ਉੱਤੇ ਸਵਾਗਤ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ, ਉਸ ਜ਼ਿਆਦਾਤਰ ਵਾਅਦੇ ਕਾਂਗਰਸ ਤੋਂ ਕਾਪੀ ਕੀਤੇ ਗਏ ਹਨ।     3.ਬਠਿੰਡਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਹੇਜ ਦੇ ਲਾਲਚ ਵਿੱਚ ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਪਤੀ ਕੁਲਵਿੰਦਰ ਸਿੰਘ ਅਤੇ ਉਸ ਦੀ ਮਾਪੇ ਫ਼ਰਾਰ ਹਨ। ਮ੍ਰਿਤਕ ਦੀ 10 ਮਹੀਨਿਆਂ ਦੀ ਬੱਚੀ ਵੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।   4 ਕੁਲਵਿੰਦਰ ਸਿੰਘ ਦਾ 3 ਸਾਲ ਪਹਿਲਾਂ ਹੀ ਵਿਆਹ ਹੋਇਆ। ਮ੍ਰਿਤਕ ਦੇ ਮਾਪਿਆਂ ਅਨੁਸਾਰ ਕੁਲਵਿੰਦਰ ਨਸ਼ੇ ਦਾ ਆਦੀ ਸੀ ਜਿਸ ਕਾਰਨ ਉਸ ਨੇ ਸਾਰੇ ਗਹਿਣੇ ਵੇਚ ਦਿੱਤੇ ਤੇ ਫਿਰ ਦਹੇਜ ਵਿੱਚ ਮਿਲੀ ਗੱਡੀ ਵੀ ਵੇਚ ਦਿੱਤੀ।           5 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਚਾਨਕ ਚੱਲੀ ਗੋਲੀ ਕਾਰਨ ਇੱਕ ਸੁਰੱਖਿਆ ਗਾਰਡ ਜ਼ਖਮੀ ਹੋ ਗਿਆ। ਦਰਅਸਲ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਤੈਨਾਤ ਇੱਕ ਕਮਾਂਡੋ ਆਪਣੀ ਡਿਊਟੀ ਦੌਰਾਨ ਆਪਣੀ ਰਾਈਫ਼ਲ ਸਾਫ਼ ਕਰ ਰਿਹਾ ਸੀ। ਇਸੇ ਦੌਰਾਨ ਗੋਲੀ ਚੱਲ ਗਈ। ਜ਼ਖਮੀ ਕਰਮੀਂ ਨੂੰ ਚੰਡੀਗੜ੍ਹ ਦੇ ਸੈਕਟਰ 16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।     6...ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਉੱਤੇ ਹੋਏ ਸੜਕ ਹਾਦਸੇ ਵਿੱਚ ਕਰੀਬ 17 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਕਤ ਡਰਾਈਵਰ ਫ਼ੋਨ 'ਤੇ ਗੱਲ ਕਰ ਰਿਹਾ ਸੀ, ਜਿਸ ਕਾਰਨ ਬੱਸ ਅੱਗੇ ਜਾ ਰਹੇ ਟਰੱਕ ਨਾਲ ਜਾ ਚਕਰਾਈ।       7 ਪੰਜਾਬ 'ਚ ਚੌਥਾ ਫ਼ਰੰਟ ਬਣਾਉਣ ਵਾਲੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਹਿਯੋਗੀ ਅਜੇ ਤੱਕ ਇਸ ਗੱਲ ਨੂੰ ਲੈ ਕੇ ਦੁਬਿਧਾ ਵਿੱਚ ਹਨ ਕਿ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ। …ਇਹ ਕਹਿਣਾ ਹੈ ਪੰਜਾਬ ਲੋਕ-ਹਿਤ ਅਭਿਆਨ ਦੇ ਮੁਖੀ ਜਗਮੀਤ ਬਰਾੜ ਦਾ। ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨ ਵਾਲੇ ਜਗਮੀਤ ਬਰਾੜ ਅਨੁਸਾਰ 'ਅਵਾਜ਼-ਏ-ਪੰਜਾਬ' ਫ਼ਰੰਟ ਨਾਲ ਪੰਜਾਬ ਦਾ ਭਲਾ ਹੋਣ ਦੀ ਬਜਾਏ ਨੁਕਸਾਨ ਹੀ ਹੋਵੇਗਾ 8 ਜਗਮੀਤ ਸਿੰਘ ਬਰਾੜ ਅਨੁਸਾਰ ਜੇਕਰ ਇਹ ਫ਼ਰੰਟ ਚੋਣ ਲੜੇਗਾ, ਤਾਂ ਵੋਟਾਂ ਵੰਡੀਆਂ ਜਾਣਗੀਆਂ ਤੇ ਇਸ ਦਾ ਸਿੱਧਾ ਫ਼ਾਇਦਾ ਅਕਾਲੀ ਦਲ ਅਤੇ ਕਾਂਗਰਸ ਨੂੰ ਹੋਵੇਗਾ। 9 ਜਗਮੀਤ ਸਿੰਘ ਬਰਾੜ ਅਨੁਸਾਰ ਆਪ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਸਿੱਧੂ ਦੇ ਫ਼ਰੰਟ ਵਿੱਚ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। 9 ਲੁਧਿਆਣਾ ਦੇ ਲਾਡੋਵਾਲ ਵਿੱਚ ਸਤਲੁਜ ਦਰਿਆ ਵਿੱਚ ਮੂਰਤੀ ਵਿਸਰਜਨ ਦੌਰਾਨ ਚਾਰ ਲੋਕ ਪਾਣੀ ਵਿੱਚ ਡੁੱਬ ਗਏ। ਘਟਨਾ ਐਤਵਾਰ ਨੂੰ ਹੋਈ।