Accident in Muktsar: ਮੁਕਤਸਰ ਦੇ ਲੰਬੀ 'ਚ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਲੱਕੜਾਂ ਨਾਲ ਭਰੀ ਟਰਾਲੀ ਨਾਲ ਇੱਕ ਕਾਰ ਟਕਰਾ ਗਈ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਮ੍ਰਿਤਕ ਦਿੱਲੀ ਤੋਂ ਕਾਰ ਖਰੀਦ ਕੇ ਦੇਰ ਰਾਤ ਮਲੋਟ ਪਰਤ ਰਹੇ ਸਨ।
ਹਾਸਲ ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਰਿਟਜ਼ ਕਾਰ ਨੰਬਰ ਡੀਐਲ-ਸੀਪੀ 6662 ਵਿੱਚ ਦਿੱਲੀ ਤੋਂ ਮਲੋਟ ਆ ਰਹੇ ਸਨ। ਸ਼ਨੀਵਾਰ-ਐਤਵਾਰ ਦੀ ਰਾਤ ਕਰੀਬ 12.30 ਵਜੇ ਜਦੋਂ ਉਹ ਲੰਬੀ ਤਹਿਸੀਲ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਲੱਕੜ ਨਾਲ ਭਰੀ ਟਰਾਲੀ ਨਾਲ ਟਕਰਾ ਗਈ।
ਇਸ ਹਾਦਸੇ ਵਿੱਚ ਮਲੋਟ ਦੇ ਰਹਿਣ ਵਾਲੇ ਮੀਤੂ, ਹਰਬੀਰ ਸਿੰਘ, ਅਰਵਿੰਦ ਤੇ ਇੱਕ ਦਿੱਲੀ ਵਾਸੀ ਦੀ ਮੌਤ ਹੋ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ।
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਦਿੱਤਾ ਹੈ। ਜ਼ਖਮੀ ਮਦਨ ਲਾਲ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ