Punjab news: ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਤੇਜ਼ ਰਫਤਾਰ ਨਾਲ ਆ ਰਹੀ ਕਾਰ ਨੇ ਬੁਲਟ ‘ਤੇ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਦੋਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।


ਇਸ ਸਬੰਧੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਦੋਵੇਂ ਕਰੀਬੀ ਮਿੱਤਰ ਸਨ ਤੇ ਅੱਜ ਸਵੇਰੇ ਦਵਾਈ ਲੈਣ ਆਪਣੇ ਪਿੰਡ ਘੜੈਲਾ ਤੋਂ ਬਰਨਾਲਾ ਜਾ ਰਹੇ ਸਨ। ਜਦੋਂ ਉਹ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ਤਪਾ ਮੰਡੀ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਪੈਟਰੋਲ ਦੇਖਣ ਲਈ ਰਾਹ ਵਿੱਚ ਮੋਟਰਸਾਈਕਲ ਰੋਕਿਆ। ਇਸ ਦੌਰਾਨ ਬਠਿੰਡਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫਤਾਰ ਕਾਰ ਨੇ ਬੁਲੇਟ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।


ਇਹ ਵੀ ਪੜ੍ਹੋ: Sunil jakhar: ਸੀਐਮ ਭਗਵੰਤ ਮਾਨ ਵੱਲੋਂ ਸੱਦੀ ਮੀਟਿੰਗ 'ਚ ਨਹੀਂ ਜਾਣਗੇ ਜਾਖੜ, ਬੋਲੇ, ਅਬੋਹਰ ਜਾਂ ਲੁਧਿਆਣੇ ਮਿਲ ਸਕਦੇ ਹਾਂ...


ਇਸ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਰ ਚਾਲਕ ਦੀ ਅਣਗਹਿਲੀ ਕਾਰਨ ਵਾਪਰੇ ਇਸ ਭਿਆਨਕ ਸੜਕ ਹਾਦਸੇ ਸਬੰਧੀ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਰੋਟੀ ਕਮਾਉਣ ਵਾਲਾ ਸੀ, ਜਿਸ ਕਾਰਨ ਦੋ ਘਰ ਬਰਬਾਦ ਹੋ ਗਏ ਹਨ।


ਘਟਨਾ ਦੀ ਜਾਂਚ ਕਰ ਰਹੇ ਥਾਣਾ ਮੁਖੀ ਭੋਲਾ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਪਿੰਡ ਘੜੈਲਾ ਤੋਂ ਤਪਾ ਮੰਡੀ ਵੱਲ ਆ ਰਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।


ਇਹ ਵੀ ਪੜ੍ਹੋ: Lakhbir Singh Rode: ਖਾਲਿਸਤਾਨੀ ਲਖਬੀਰ ਰੋਡੇ 'ਤੇ ਵੱਡਾ ਐਕਸ਼ਨ, ਜ਼ਮੀਨ ਕੁਰਕ ਕਰਨ ਦੇ ਹੁਕਮ