ਮ੍ਰਿਤਕ ਭਰਾ ਦੀਆਂ ਅਸਥੀਆਂ ਪ੍ਰਵਾਹ ਕਰਨ ਜਾ ਰਹੇ ਦੂਜੇ ਭਰਾ ਦੀ ਵੀ ਮੌਤ
ਏਬੀਪੀ ਸਾਂਝਾ | 24 Sep 2016 02:29 PM (IST)
ਬਟਾਲਾ : ਬਟਾਲਾ ਦੇ ਪਿੰਡ ਪੰਜਗਰਾਈਆਂ ਦੇ ਨੇੜੇ ਇੱਕ ਕਾਰ ਬੇਕਾਬੂ ਹੋਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਇੱਕੀ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹਨ। ਗੰਭੀਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਭਰਤੀ ਕਰਵਾਈਆਂ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਜ਼ਿਲ੍ਹਾ ਗੁਰਦਾਸਪੁਰ ਦੇ ਰੋਡ ਖੈਰਾ ਦਾ ਰਹਿਣ ਵਾਲੇ ਅਜੀਤ ਸਿੰਘ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਇਹ ਪਰਿਵਾਰ ਮ੍ਰਿਤਕ ਅਜੀਤ ਸਿੰਘ ਦੀਆਂ ਅਸਥੀਆਂ ਨੂੰ ਪ੍ਰਵਾਹ ਕਰਨ ਲਈ ਗੁਰਦੁਆਰਾ ਕੀਰਤਪੁਰ ਸਾਹਿਬ ਜਾ ਰਹੇ ਸਨ। ਇਸ ਦੌਰਾਨ ਹੀ ਅਚਾਨਕ ਸੜਕ ਟੁੱਟੀ ਹੋਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰ ਮ੍ਰਿਤਕ ਅਜੀਤ ਸਿੰਘ ਦੇ ਭਰਾ ਜਸਵੰਤ ਸਿੰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਗੱਡੀ ਵਿੱਚ ਸਵਾਰ ਤਿਰਲੋਕ ਸਿੰਘ, ਹੀਰਾ ਸਿੰਘ, ਨਿਸ਼ਾਨ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹੀਰਾ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।