ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Accident News: ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ।

Accident News: ਪੰਜਾਬ 'ਚ ਅੱਜ ਤੜਕੇ-ਤੜਕੇ ਭਿਆਨਕ ਹਾਦਸਾ ਵਾਪਰ ਗਿਆ ਹੈ। ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ ਹੈ। ਫ਼ਿਲਹਾਲ ਮੌਕੇ 'ਤੇ ਸਵਾਰੀਆਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਹਾਦਸਾ ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਵਾਪਰਿਆ। ਇੱਥੇ ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁਲ਼ 'ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸੇਮ ਨਾਲੇ ਦੇ ਵਿਚ ਜਾ ਡਿੱਗੀ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਤੇ ਇਸ ਵਿਚ ਕਈ ਸਵਾਰੀਆਂ ਸਨ। ਫ਼ਿਲਹਾਲ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















