ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Punjab News: ਫਤਿਹਗੜ੍ਹ ਚੂੜੀਆਂ ਦੇ ਡੇਰਾ ਰੋਡ ਪਿੰਡ ਦਾਦੂਯੋਦ ਸਾਹਮਣੇ ਝੰਜੀਆਂ ਖੁਰਦ ਮੌੜ 'ਤੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋਈ ਹੈ। ਜਦੋਂ ਕਿ ਸਰਕਾਰੀ ਅਧਿਆਪਕ ਸਮੇਤ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

Punjab News: ਫਤਿਹਗੜ੍ਹ ਚੂੜੀਆਂ ਦੇ ਡੇਰਾ ਰੋਡ ਪਿੰਡ ਦਾਦੂਯੋਦ ਸਾਹਮਣੇ ਝੰਜੀਆਂ ਖੁਰਦ ਮੌੜ 'ਤੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋਈ ਹੈ। ਜਦੋਂ ਕਿ ਸਰਕਾਰੀ ਅਧਿਆਪਕ ਸਮੇਤ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਕਾਰ ਦੀ ਅੱਗੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਹੋਈ ਟੱਕਰ
ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸਕੂਲ ਦੇ ਅਧਿਆਪਕ ਸੁਰਿੰਦਰਪਾਲ ਸਿੰਘ ਪੁੱਤਰ ਕਾਕਾ ਰਾਮ ਵਾਰਡ ਨੰਬਰ 1 ਫਤਹਿਗੜ੍ਹ ਚੂੜੀਆਂ ਤੋਂ ਹਰ ਰੋਜ਼ ਦੀ ਤਰ੍ਹਾਂ ਪਿੰਡ ਡੋਗਰ ਡਿਊਟੀ ’ਤੇ ਜਾ ਰਿਹਾ ਸੀ, ਜਦ ਉਹ ਦਾਦੂਯੋਦ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਦੀ ਅੱਗੋਂ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨਾਲ ਟੱਕਰ ਹੋ ਗਈ।
ਸਤਨਾਮ ਸਿੰਘ ਦੀ ਮੌਕੇ 'ਤੇ ਹੋਈ ਮੌਤ
ਹਾਦਸੇ ’ਚ ਮਨਪ੍ਰੀਤ ਸਿੰਘ ਭਿੰਡਰ (22 ਸਾਲਾ) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਘਾੜਕੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਦਕਿ ਅਧਿਆਪਕ ਸੁਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਪੁੱਤਰ ਵੀਰੂ ਵਾਸੀ ਪਿੰਡ ਸਰਫਕੋਟ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਮਾਸਟਰ ਸੁਰਿੰਦਰਪਾਲ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਮਨਪ੍ਰੀਤ ਸਿੰਘ ਦਾ 2 ਸਾਲ ਪਹਿਲਾਂ ਹੋਇਆ ਸੀ ਵਿਆਹ
ਜ਼ਿਕਰਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ (Manpreet Singh) ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ, ਜਿਸ ਦਾ 10 ਮਹੀਨੇ ਦਾ ਛੋਟਾ ਮੁੰਡਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਫਤਿਹਗੜ ਚੂੜੀਆਂ ਦੇ ਏਐੱਸਆਈ ਸੁਖਦੇਵ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ ਗਿਆ। ਏਐੱਸਆਈ ਸੁਖਦੇਵ ਸਿੰਘ ਨੇ ਕਿਹਾ ਕਿ ਮ੍ਰਿਤਕ ਮਨਪ੍ਰੀਤ ਸਿੰਘ ਭਿੰਡਰ (Manpreet Singh Bhinder) ਦੇ ਪਰਿਵਾਰਕ ਮੈਬਰਾਂ ਦੇ ਬਿਆਨਾ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
