Firozpur News: ਫ਼ਿਰੋਜ਼ਪੁਰ ਵਿੱਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਬਾਈਕ 'ਤੇ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਇਸ ਹਾਦਸੇ 'ਚ ਬਾਈਕ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਉੱਥੇ ਹੀ ਕੈਂਟਰ ਚਾਲਕ ਕੈਂਟਰ ਛੱਡ ਕੇ ਭੱਜ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਕਈ ਘੰਟੇ ਫ਼ਿਰੋਜ਼ਪੁਰ ਫ਼ਾਜ਼ਲਿਕਾ ਹਾਈਵੇ 'ਤੇ ਲੰਮਾ ਜਾਮ ਲੱਗਿਆ ਰਿਹਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸ਼ਾਂਤ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਹੈ। ਮ੍ਰਿਤਕ ਤਿੰਨੇ ਭੈਣ-ਭਰਾ ਪਿੰਡ ਪੁਰਾ ਵਾਲਾ ਦੇ ਰਹਿਣ ਵਾਲੇ ਹਨ ਅਤੇ ਮੋਟਰਸਾਈਕਲ 'ਤੇ ਘਰੋਂ ਦਵਾਈ ਲੈਣ ਆਏ ਸਨ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Foreign Funding to AAP: 'ਆਪ' ਨੂੰ ਹੋਈ ਖਾਲਿਸਤਾਨੀਆਂ ਤੋਂ ਫੰਡਿੰਗ? NIA ਦਾ ਐਕਸ਼ਨ