Punjab News: ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ਵਿਖੇ ਅੱਜ ਸਵੇਰੇ ਦੋ ਗੱਡੀਆਂ ਅਤੇ ਇੱਕ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਣ ਮਗਰੋਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਪਿੰਡ ਜੱਟਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਆਪਣੇ ਪਿੰਡ ਜੱਟਪੁਰ ਤੋਂ ਚੱਬੇਵਾਲ ਅੱਡੇ ਵਿਚੋਂ ਕੋਈ ਸਾਮਾਨ ਲੈਣ ਲਈ ਘਰੋਂ ਨਿਕਲਿਆ ਸੀ ਪਰ ਚੰਡੀਗੜ੍ਹ ਸਾਈਡ ਤੋਂ ਆ ਰਹੀ ਬਰੀਜਾ ਗੱਡੀ ਨੇ ਹੁਸ਼ਿਆਰਪੁਰ ਤੋਂ ਆ ਰਹੀ ਕਾਰ ਨਾਲ ਟੱਕਰ ਮਾਰ ਦਿੱਤੀ।
ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ
ਇਸ ਤੋਂ ਬਾਅਦ ਬਰੀਜਾ ਗੱਡੀ ਮੋਟਰਸਾਈਕਲ ਸਵਾਰ ਨਾਲ ਟਕਰਾਈ, ਜਿਸ ਕਰਕੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਸ਼ਮਦੀਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰੀਜਾ ਗੱਡੀ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਬਰੀਜਾ ਗੱਡੀ ਵਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਹੁਸ਼ਿਆਰਪੁਰ ਤੋਂ ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ
ਗੁੱਸੇ ਵਿੱਚ ਆਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਸਾਰਾ ਮਾਮਲਾ ਸੁਲਝਾਇਆ। ਐੱਸ. ਐੱਚ. ਓ. ਚੱਬੇਵਾਲ (SHO Chabewal) ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਡਾ ਜੱਟਪੁਰ ਦੇ ਵਿੱਚ ਕੋਈ ਹਾਦਸਾ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਬਰੀਜਾ ਗੱਡੀ ਦਾ ਡਰਾਈਵਰ ਜੋ ਮੌਕੇ ਤੋਂ ਫਰਾਰ ਹੋ ਗਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਰੱਖਵਾ ਦਿੱਤੀ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।