ਜਲੰਧਰ: ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਸੁੱਚੀ ਪਿੰਡ ਨੇੜੇ ਹੋਏ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋ ਗਏ। ਮੋਗਾ ਦੇ ਰਹਿਣ ਵਾਲੇ ਤਿੰਨ ਦੋਸਤ ਕ੍ਰੇਟਾ ਕਾਰ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਸਨ।
ਜਲੰਧਰ ਦੇ ਸੁੱਚੀ ਪਿੰਡ ਨੇੜੇ ਅੱਗੇ ਜਾ ਰਹੀ ਇਨੋਵਾ ਕਾਰ ਨਾਲ ਟੱਕਰ ਹੋਣ ਲੱਗੀ। ਹਾਦਸੇ ਤੋਂ ਬਚਾਅ ਕਰਦੇ-ਕਰਦੇ ਇਨ੍ਹਾਂ ਦੀ ਕਾਰ ਬਿਜਲੀ ਦੇ ਖੰਭੇ ਨਾਲ ਜਾ ਵੱਜੀ। ਇਸ ਹਾਦਸੇ ਵਿੱਚ ਅਮਨ ਸੂਦ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਕੀ ਦੋਵੇਂ ਜ਼ਖਮੀ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਲੰਧਰ ਕੋਲ ਭਿਆਨਕ ਹਾਦਸਾ, ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਏਬੀਪੀ ਸਾਂਝਾ
Updated at:
25 Apr 2019 06:24 PM (IST)
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਸੁੱਚੀ ਪਿੰਡ ਨੇੜੇ ਹੋਏ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋ ਗਏ। ਮੋਗਾ ਦੇ ਰਹਿਣ ਵਾਲੇ ਤਿੰਨ ਦੋਸਤ ਕ੍ਰੇਟਾ ਕਾਰ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਸਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -