Punjab News: ਕਪੂਰਥਲਾ ਵਿੱਚ ਸ਼ਨੀਵਾਰ ਨੂੰ ਈ-ਰਿਕਸ਼ਾ ਅਤੇ ਟਰੈਕਟਰ-ਟਰਾਲੀ ਦੀ ਆਪਸ ਵਿੱਚ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਹ ਹਾਦਸਾ ਹੁਸ਼ਿਆਰਪੁਰ ਰੋਡ ‘ਤੇ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਰੋਮੀ ਢਾਬੇ ਕੋਲ ਵਾਪਰਿਆ। ਇਸ ਹਾਦਸੇ ਵਿੱਚ ਈ-ਰਿਕਸ਼ਾ ਵਿੱਚ ਸਵਾਰ ਪੱਪੂ ਯਾਦਵ, ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਉਨ੍ਹਾਂ ਦੀ ਛੋਟੀ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Continues below advertisement



ਉੱਥੇ ਹੀ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਾਇਰ ਸੈਂਟਰ ਰੈਫਰ ਕੀਤਾ ਗਿਆ ਹੈ। ਰਾਵਲਪਿੰਡੀ ਥਾਣੇ ਦੇ ਐਸਐਚਓ ਮੇਜਰ ਸਿੰਘ ਨੂੰ ਰਾਤ ਨੂੰ ਹਾਦਸੇ ਬਾਰੇ ਜਾਣਕਾਰੀ ਮਿਲੀ ਸੀ। ਉਹ ਤੁਰੰਤ ਪੁਲਿਸ ਟੀਮ ਦੇ ਨਾਲ ਘਟਨਾ ਵਾਲੀ ਥਾਂ ‘ਤੇ ਪਹੁੰਚੇ ਅਤੇ ਘਟਨਾ ਬਾਰੇ ਪੜਤਾਲ ਕਰਨ ਤੋਂ ਬਾਅਦ ਸਿਵਲ ਹਸਪਤਾਲ ਫਗਵਾੜਾ ਗਏ।



ਸਿਵਲ ਹਸਪਤਾਲ ਦੇ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਕਿਹਾ ਕਿ ਰਾਤ ਨੂੰ ਚਾਰ ਜ਼ਖਮੀਆਂ ਨੂੰ ਲਿਆਂਦਾ ਗਿਆ ਸੀ। ਤਿੰਨ ਦੀ ਮੌਤ ਹੋ ਗਈ ਸੀ ਅਤੇ ਇੱਕ ਦੀ ਹਾਲਤ ਗੰਭੀਰ ਸੀ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।