Punjab news: ਮਲੇਰਕੋਟਲਾ 'ਚ ਵਾਪਰਿਆ ਦਰਦਨਾਕ ਹਾਦਸਾ, ਗਰਭਵਤੀ ਔਰਤ ਦੀ ਹੋਈ ਮੌਤ
ਮਲੇਰਕੋਟਲਾ 'ਚ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਟਿੱਪਰ ਵਲੋਂ ਟੱਕਰ ਮਾਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਗਰਭਵਤੀ ਔਰਤ ਦੀ ਦਰਦਨਾਕ ਮੌਤ ਹੋ ਗਈ।
Malerkotla news: ਮਲੇਰਕੋਟਲਾ ਚ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਟਿੱਪਰ ਵਲੋਂ ਟੱਕਰ ਮਾਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਗਰਭਵਤੀ ਔਰਤ ਆਸਮਾਂ ਦੀ ਦਰਦਨਾਕ ਮੌਤ ਹੋ ਗਈ, ਇਸ ਦੇ ਨਾਲ ਹੀ ਉਸ ਦੇ ਪੇਟ ‘ਚ ਪਲ ਰਹੇ ਕਰੀਬ 8 ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਚਲਾ ਰਹੇ ਉਕਤ ਮ੍ਰਿਤਕ ਔਰਤ ਦਾ ਪਤੀ ਸਲਾਮਦੀਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਮੌਕੇ ‘ਤੇ ਪੁੱਜੇ ਪਿੰਡ ਵਾਸੀਆਂ ਅਤੇ ਸਬੰਧੀਆਂ ਸਮੇਤ ਹੋਰ ਲੋਕਾਂ ਨੇ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਗਰਭਵਤੀ ਔਰਤ ਆਸਮਾਂ ਅਤੇ ਉਸ ਦੇ ਪੇਟ 'ਚ ਪਲ ਰਹੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੇ ਪਤੀ ਸਲਾਮਦੀਨ ਦੀਆਂ ਲੱਤਾਂ-ਬਾਹਾਂ ਬੁਰੀ ਤਰ੍ਹਾਂ ਕੁਚਲੀਆਂ ਜਾਣ ਕਾਰਨ ਉਸਦਾ ਹਜ਼ਰਤ ਹਲੀਮਾਂ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: Crime news: ਸਾਈਬਰ ਅਪਰਾਧੀਆਂ ਨੇ ਵਿਅਕਤੀ ਕੋਲੋਂ ਠੱਗੇ ਲੱਖਾਂ ਰੁਪਏ, ਮਾਮਲੇ ਦੀ ਜਾਂਚ ਹੋਈ ਸ਼ੁਰੂ
ਮਿਲੀ ਜਾਣਕਾਰੀ ਮੁਤਾਬਕ ਨੇੜਲੇ ਪਿੰਡ ਬਿੰਜੋਕੀ ਕਲਾਂ ਦਾ ਵਸਨੀਕ ਮੁਹੰਮਦ ਸਲਾਮਦੀਨ ਅੱਜ ਆਪਣੀ ਗਰਭਵਤੀ ਪਤਨੀ ਆਸਮਾਂ (ਕਰੀਬ 30) ਦਾ ਡਾਕਟਰੀ ਚੈਕਅੱਪ ਕਰਵਾਉਣ ਲਈ ਮੋਟਰਸਾਇਕਲ 'ਤੇ ਸਵਾਰ ਹੋ ਕੇ ਮਲੇਰਕੋਟਲਾ ਸ਼ਹਿਰ ਨੂੰ ਆ ਰਿਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਟਿੱਪਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਚ ਗਰਭਵਤੀ ਔਰਤ ਤੇ ਉਸ ਦੇ ਪੇਟ 'ਚ ਪਲ ਰਹੇ ਬੱਚੇ ਦੀ ਮੌਤ ਹੋ ਗਈ ਜਦਕਿ ਔਰਤ ਦਾ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: Crime news: ਪੈਟਰੋਲ ਪੰਪ 'ਤੇ 3 ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪੈਸੇ ਲੁੱਟ ਕੇ ਹੋਏ ਫਰਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।