ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਦਰੜਿਆ, ਇੱਕ ਦੀ ਮੌਤ, 2 ਜ਼ਖ਼ਮੀ
Malout news: ਮਲੋਟ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਮਿੱਟੀ ਨਾਲ ਲੱਦੇ ਹੋਏ ਟਰਾਲੇ ਨੇ ਮੋਟਰਸਾਈਕਲ 'ਤੇ ਸਵਾਰ ਇੱਕ ਵਿਅਕਤੀ ਅਤੇ ਦੋ ਬੱਚਿਆਂ ਨੂੰ ਦਰੜ ਦਿੱਤਾ।
Malout news: ਮਲੋਟ ਵਿੱਚ ਤੇਜ਼ ਰਫਤਾਰ ਮਿੱਟੀ ਨਾਲ ਲੱਦੇ ਟਰੈਕਟਰ ਵਲੋਂ ਮੋਟਰਸਾਈਕਲ ਨੂੰ ਦਰੜਨ ਦੀ ਖਬਰ ਸਾਹਮਣੇ ਆਈ ਹੈ। ਮੋਟਰਸਾਈਕਲ ‘ਤੇ ਸਵਾਰ ਪਿਤਾ ਸਮੇਤ 2 ਸਕੂਲੀ ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਸਿਵਿਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਦੱਸ ਦਈਏ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਵਿਅਕਤੀ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਦੋਵੇਂ ਬੱਚਿਆਂ ਨਾਲ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ। ਉਸ ਵੇਲੇ ਪਿੰਡ ਛਪੀਆ ਵਲੋਂ ਆ ਰਹੇ ਮਿੱਟੀ ਨਾਲ ਭਰੇ ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ।
ਇਹ ਵੀ ਪੜ੍ਹੋ: Faridkot News : ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ 22 ਮਈ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ
ਉੱਥੇ ਹੀ ਮੌਕੇ ‘ਤੇ ਪਹੁੰਚੇ ਟ੍ਰੈਫਿਕ ਪੁਲਿਸ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਮੋਟਰਸਾਈਕਲ ਸਵਾਰ ਅਤੇ ਬੱਚਿਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਟਰੈਕਟਰ ਚਾਲਕ ਮੌਕੇ ਦਾ ਫਾਇਦਾ ਚੁੱਕੇ ਕੇ ਫਰਾਰ ਹੋ ਗਿਆ।
ਗੌਰਤਲਬ ਹੈ ਕਿ ਇੱਕ ਬੱਚਾ ਸੱਤਵੀਂ ਜਮਾਤ ਵਿੱਚ ਅਤੇ ਦੂਜਾ ਛੇਵੀਂ ਜਮਾਤ ਵਿੱਚ ਪੜ੍ਹਦਾ ਸੀ ਤੇ ਪਿੰਡ ਕਰਨ ਵਾਲਾ ਦਾ ਲਵਲੀ ਨਾਂ ਦਾ ਵਿਅਕਤੀ ਸਕੂਲ ਤੋਂ ਛੁੱਟੀ ਹੋਣ ਮਗਰੋਂ ਆਪਣੇ ਮੁੰਡੇ ਅਤੇ ਭਤੀਜੇ ਨੂੰ ਮੋਟਰਸਾਈਕਲ ’ਤੇ ਘਰ ਲੈ ਕੇ ਜਾ ਰਿਹਾ ਸੀ, ਜਿਸ ਦੌਰਾਨ ਉਹ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਹੁਣ ਉਨ੍ਹਾਂ ਨੂੰ ਇਲਾਜ ਲਈ ਮਲੋਟ ਦੇ ਹਸਤਪਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ 7ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਰਾਜਪੁਰਾ ’ਚ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ