Mansa News: ਮਾਨਸਾ ਜ਼ਿਲ੍ਹੇ ਦੇ ਬਰੇਟਾ ਨੇੜੇ ਧੁੰਦ ਕਾਰਨ ਇੱਕ ਬੋਲੈਰੋ ਪਿਕਅੱਪ ਗੱਡੀ ਨਹਿਰ ਵਿੱਚ ਡਿੱਗ ਗਈ। ਸਥਾਨਕ ਲੋਕਾਂ ਨੇ 13 ਯਾਤਰੀਆਂ ਅਤੇ ਇੱਕ ਬੱਚੇ ਸਮੇਤ ਕੁੱਲ 14 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ।
ਇਹ ਘਟਨਾ ਸਵੇਰੇ 11 ਵਜੇ ਬਰੇਟਾ ਨੇੜੇ ਪਿੰਡ ਬਖਸ਼ੀਵਾਲਾ ਨੇੜੇ ਨਹਿਰ ਦੇ ਕੰਢੇ ਵਾਪਰੀ। ਸੰਘਣੀ ਧੁੰਦ ਕਰਕੇ ਬੋਲੈਰੋ ਪਿਕਅੱਪ ਅਤੇ ਆਲਟੋ ਕਾਰ ਵਿਚਕਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੋਲੈਰੋ ਪਿਕਅੱਪ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਨਹਿਰ ਵਿੱਚ ਡਿੱਗ ਗਈ। ਗਨੀਮਤ ਰਹੀ ਕਿ ਕਾਰ ਵਿੱਚ ਸਵਾਰ ਵਿਅਕਤੀਆਂ ਦੀ ਜਾਨ ਬੱਚ ਗਈ।
ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਗੱਡੀ ਵਿੱਚ ਸਵਾਰ ਲੋਕ ਬਖਸ਼ੀਵਾਲਾ ਪਿੰਡ ਤੋਂ ਸੇਖੂਵਾਸ ਕਿਸੇ ਭੋਗ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਨੇੜਲੇ ਪਿੰਡ ਵਾਸੀ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਏ। ਉਨ੍ਹਾਂ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਨਹਿਰ ਵਿੱਚ ਡਿੱਗੀ ਗੱਡੀ ਵਿੱਚੋਂ ਸਾਰੇ 14 ਲੋਕਾਂ ਨੂੰ ਬਚਾਉਣ ਵਿੱਚ ਮਦਦ ਕੀਤੀ।
ਬਰੇਟਾ ਪੁਲਿਸ ਸਟੇਸ਼ਨ ਦੇ ਇੰਚਾਰਜ ਮੇਲਾ ਸਿੰਘ ਅਤੇ ਕੁਲਦੀਪ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਸਵੇਰ ਦੀ ਧੁੰਦ ਕਾਰਨ ਬਖਸ਼ੀਵਾਲਾ ਨਹਿਰ ਦੇ ਨੇੜੇ ਟੱਕਰ ਹੋਈ, ਜਿਸ ਕਾਰਨ ਬੋਲੇਰੋ ਗੱਡੀ ਨਹਿਰ ਵਿੱਚ ਡਿੱਗ ਗਈ। ਅਧਿਕਾਰੀਆਂ ਨੇ ਇਹ ਵੀ ਪੁਸ਼ਟੀ ਕੀਤੀ ਕਿ ਗੱਡੀ ਵਿੱਚ ਸਵਾਰ ਸਾਰੇ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।