Moga news: ਮੋਗਾ ਦੇ ਸਰਕਾਰੀ ਆਈ. ਟੀ. ਆਈ. ਨੇੜੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਭਿਆਨਕ ਹਾਦਸੇ ਵਿਚ ਇਕ ਕੁੜੀ ਦੀ ਮੌਤ ਹੋ ਗਈ।
ਪਿਉ-ਧੀ ਦਵਾਈ ਲੈਣ ਜਾ ਰਹੇ ਸੀ
ਮਿਲੀ ਜਾਣਕਾਰੀ ਅਨੁਸਾਰ ਪਿਤਾ ਅਤੇ ਉਸਦੀ ਧੀ ਪਿੰਡ ਸਮਾਲਸਰ ਤੋਂ ਮੋਗਾ ਦਵਾਈ ਲੈਣ ਮੋਟਰ ਸਾਈਕਲ ’ਤੇ ਆ ਰਹੇ ਸਨ ਅਤੇ ਜਦੋਂ ਉਹ ਮੋਗਾ ਦੇ ਸਰਕਾਰੀ ਆਈ. ਟੀ. ਆਈ. ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਬੱਸ ਵੱਲੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।
ਕੁੜੀ ਦੀ ਮੌਕੇ ‘ਤੇ ਹੀ ਹੋ ਗਈ ਮੌਤ
ਇਸ ਹਾਦਸੇ ਵਿਚ ਕੁੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਜਦਕਿ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ , ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ
ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ
ਉੱਥੇ ਹੀ ਸਿਵਲ ਹਸਪਤਾਲ ਵਿਚ ਦਾਖ਼ਲ ਜ਼ਖਮੀ ਨੇ ਦੱਸਿਆ ਕਿ ਉਹ ਆਪਣੇ ਘਰ ਵਾਲੀ ਦੀ ਦਵਾਈ ਲੈਣ ਮੋਗਾ ਦੇ ਪ੍ਰਾਈਵੇਟ ਹਸਪਤਾਲ ਜਾ ਰਿਹਾ ਸੀ ਅਤੇ ਤੇਜ਼ ਰਫਤਾਰ ਬੱਸ ਚਾਲਕ ਨੇ ਉਨ੍ਹਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਧੀ ਦੀ ਮੌਤ ਹੋ ਗਈ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਨੇ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ