ਤੇਜ਼ ਰਫਤਾਰ ਕਾਰ ਨੇ ਘਰ 'ਚ ਵਿਛਾਏ ਸੱਥਰ, 2 ਦੀ ਮੌਤ, 3 ਜ਼ਖ਼ਮੀ
Accident News: ਮੁਕੇਰੀਆਂ ਦੇ ਮਾਨਸਰ ਨੇੜੇ ਇੱਕ ਵੱਡਾ ਕਾਰ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।

Accident News: ਮੁਕੇਰੀਆਂ ਦੇ ਮਾਨਸਰ ਨੇੜੇ ਇੱਕ ਵੱਡਾ ਕਾਰ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਕੁੱਲ ਪੰਜ ਲੋਕ ਸਵਾਰ ਸਨ, ਜੋ ਕਿਸੇ ਨਿੱਜੀ ਕੰਮ ਲਈ ਜਲੰਧਰ ਤੋਂ ਪਠਾਨਕੋਟ ਗਏ ਸਨ।
ਪਠਾਨਕੋਟ ਤੋਂ ਵਾਪਸ ਆਉਣ ਵੇਲੇ ਕਾਰ ਤੇਜ਼ ਰਫ਼ਤਾਰ ਨਾਲ ਮਾਨਸਰ ਬੈਰੀਅਰ ਨੇੜੇ ਇੱਕ ਪੁਲਿਸ ਚੌਕੀ ਨਾਲ ਟਕਰਾ ਗਈ ਅਤੇ ਪਲਟ ਗਈ। ਕਾਰ ਵਿੱਚ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਇਸ ਸਬੰਧੀ ਜਦੋਂ ਐਸਐਚਓ ਮੁਕੇਰੀਆਂ ਜੋਗਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਾਰ ਦਾ ਡਰਾਈਵਰ ਸ਼ਰਾਬੀ ਸੀ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















