Accident News: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਭਿਆਨਕ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਤੇਜ਼ ਰਫਤਾਰ ਨਾਲ ਥਾਰ ਆਉਂਦੀ ਹੈ, ਜੋ ਕਿ ਆਪਣਾ ਕੰਟਰੋਲ ਗੁਆ ਬੈਠਦੀ ਅਤੇ ਅੱਗੇ ਆ ਰਹੇ ਮੋਟਰਸਾਈਕਲ ਵਾਲੇ ਨੂੰ ਬੁਰੀ ਤਰ੍ਹਾਂ ਦਰੜ ਦਿੰਦੀ ਹੈ। ਵੀਡੀਓ ਵੇਖਣ ਤੋਂ ਪਤਾ ਲੱਗਦਾ ਹੈ ਕਿ ਬਾਈਕ ਸਵਾਰ ਦਾ ਕੀ ਹਾਲ ਹੋਇਆ ਹੋਵੇਗਾ, ਉਹ ਤਾਂ ਬੁਰੀ ਤਰ੍ਹਾਂ ਕਾਰ ਨੇ ਦਰੜ ਦਿੱਤਾ ਹੈ। 

ਇਸ ਘਟਨਾ ਵਿੱਚ ਬਾਈਕ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਜਿੱਥੇ ਇਹ ਘਟਨਾ ਵਾਪਰੀ ਹੈ, ਉਹ ਸੜਕ ‘ਤੇ ਕਾਫੀ ਆਵਾਜਾਈ ਹੈ। ਇਸ ਦੇ ਨਾਲ ਹੀ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।