ACCIDENT IN SRI MUKTSAR SAHIB: ਸ਼੍ਰੀ ਮੁਕਤਸਰ ਸਾਹਿਬ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪਤਾ ਲੱਗਾ ਹੈ ਕਿ ਸ਼੍ਰੀ ਮੁਕਤਸਰ ਸਾਹਿਬ-ਕੋਟਲੀ ਦੇਵਣ ਲਿੰਕ ਸੜਕ ਉੱਪਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਇਹ ਹਾਦਸਾ ਵਾਪਰ ਗਿਆ।
ਪੁਲਿਸ ਮੁਤਾਬਕ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਈ ਹੈ। ਇਹ ਨੌਜਵਾਨ ਪਿੰਡ ਕੋਟਲੀ ਦੇਵਣ ਨਾਲ ਸਬੰਧਤ ਸਨ। ਉਹ ਸ਼੍ਰੀ ਮੁਕਤਸਰ ਸਾਹਿਬ ਤੋਂ ਕੋਟਲੀ ਦੇਵਣ ਵੱਲ ਜਾ ਰਹੇ ਸਨ। ਤਿੰਨੇ ਨੌਜਵਾਨ ਮਜ਼ਦੂਰੀ ਕਰਦੇ ਸਨ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਜਿੰਦਰ ਸਿੰਘ (18) ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ (18) ਪੁੱਤਰ ਸ਼ਮਿੰਦਰ ਸਿੰਘ ਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ (19) ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।