Punjab Breaking News Live 22 May: ਦਰਬਾਰ ਸਾਹਿਬ ਜਾ ਰਹੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੀਆਂ ਔਰਤਾਂ ਲਾਇਸੈਂਸੀ ਹਥਿਆਰ ਰੱਖਣ ਦੇ ਮਾਮਲੇ 'ਚ ਦੇਸ਼ 'ਚ ਦੂਜੇ ਨੰਬਰ 'ਤੇ, ਅੱਜ ਕਿਸਾਨ ਅੰਦੋਲਨ ਨੂੰ 100 ਦਿਨ ਹੋਏ ਪੂਰੇ

Punjab Breaking News Live 22 May: ਦਰਬਾਰ ਸਾਹਿਬ ਜਾ ਰਹੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੀਆਂ ਔਰਤਾਂ ਲਾਇਸੈਂਸੀ ਹਥਿਆਰ ਰੱਖਣ ਦੇ ਮਾਮਲੇ 'ਚ ਦੇਸ਼ 'ਚ ਦੂਜੇ ਨੰਬਰ 'ਤੇ, ਅੱਜ ਕਿਸਾਨ ਅੰਦੋਲਨ ਨੂੰ 100 ਦਿਨ ਹੋਏ ਪੂਰੇ

ABP Sanjha Last Updated: 22 May 2024 01:05 PM
Crime News: ਸਹੇਲੀ ਵਿਆਹ ਲਈ ਪਾ ਰਹੀ ਸੀ ਦਬਾਅ, ਪ੍ਰੇਮੀ ਨੇ ਸੜਕ ਹਾਦਸਾ ‘ਚ ਕਰਵਾਇਆ ਕਤਲ, ਜਾਣੋ ਪੂਰਾ ਮਾਮਲਾ

Ludhiana News: ਲੁਧਿਆਣਾ 'ਚ ਜਦੋਂ ਇੱਕ ਪ੍ਰੇਮਿਕਾ ਨੇ ਪ੍ਰੇਮੀ 'ਤੇ ਵਿਆਹ ਲਈ ਦਬਾਅ ਪਾਇਆ ਤਾਂ ਉਸ ਦੇ ਪ੍ਰੇਮੀ ਨੇ ਸੜਕ ਹਾਦਸੇ 'ਚ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਪ੍ਰੇਮਿਕਾ ਵੱਲੋਂ ਉਸ ’ਤੇ ਵਿਆਹ ਕਰਨ ਲਈ ਲਗਾਤਾਰ ਦਬਾਅ ਪਾਉਣ ਤੋਂ ਤੰਗ ਆ ਗਿਆ ਸੀ ਅਤੇ ਜਦੋਂ ਉਸ ਨੇ ਸਾਰੀ ਗੱਲ ਆਪਣੇ ਭਰਾ ਕੁਲਵਿੰਦਰ ਨੂੰ ਦੱਸੀ ਤਾਂ ਉਸ ਨੇ ਅਤੇ ਕੁਲਵਿੰਦਰ ਸਿੰਘ ਨੇ ਉਸ ਦਾ ਕਤਲ ਕਰਨ ਦਾ ਮਨ ਬਣਾ ਲਿਆ ਜਿਸ ਤੋਂ ਬਾਅਦ ਉਸ ਨੇ ਅਜਮੇਰ ਸਿੰਘ ਨਾਂਅ ਦੇ ਵਿਅਕਤੀ ਨਾਲ ਸੰਪਰਕ ਕਰਕੇ ਐਕਸੀਡੈਂਟ ਵਿਖਾਇਆ ਅਤੇ ਪੰਜਾਹ ਹਜ਼ਾਰ ਰੁਪਏ ਵਿੱਚ ਸਾਰਾ ਸੌਦਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

Ludhiana News: ਕੜਾਕੇ ਦੀ ਗਰਮੀ 'ਚ ਵੀ ਖੁੱਲ੍ਹ ਰਹੇ ਸਕੂਲ! ਲੁਧਿਆਣਾ ਦੇ ਸਕੂਲਾਂ 'ਤੇ ਐਕਸ਼ਨ

Ludhiana News: ਗਰਮੀ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ ਤੇ ਹੁਕਮ ਦਿੱਤੇ ਸਨ ਕਿ ਜੇਕਰ ਕੋਈ ਸਕੂਲ ਖੁੱਲ੍ਹਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਲੁਧਿਆਣਾ ਦੇ ਕੁਝ ਸਕੂਲ ਗਰਮੀਆਂ ਵਿੱਚ ਖੁੱਲ੍ਹੇ ਸਨ ਤੇ ਕੜਕਦੀ ਗਰਮੀ ਵਿੱਚ ਬੱਚੇ ਸਕੂਲ ਵਿੱਚ ਆ-ਜਾ ਰਹੇ ਸਨ, ਜਿਸ ਦਾ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਵੀ ਕੀਤਾ ਗਿਆ। ਸਰਕਾਰੀ ਹੁਕਮਾਂ ਦੇ ਬਾਵਜੂਦ ਲੁਧਿਆਣਾ ਦੇ ਕੁਝ ਸਕੂਲ ਖੁੱਲ੍ਹੇਆਮ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸਨ, ਜਦਕਿ ਕੁਝ ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਡੀਸੀ ਨੂੰ ਕੀਤੀ। ਇਸ ਤੋਂ ਬਾਅਦ ਡੀਸੀ ਸਾਕਸ਼ੀ ਸਾਹਨੀ ਨੇ ਸਖ਼ਤ ਨੋਟਿਸ ਲੈਂਦਿਆਂ ਜਾਂਚ ਤੋਂ ਬਾਅਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

Farmers Protest: ਕਿਸਾਨਾਂ ਦੇ ਅੜਿੱਕੇ ਆਏ ਅਨਿਲ ਵਿੱਜ, ਬੋਲੇ...ਹਾਂ ਗੋਲੀ ਚੱਲਣ ਦੀ ਮੈਂ ਜ਼ਿੰਮੇਵਾਰੀ ਲੈਂਦਾ ਹਾਂ...

Farmers Protest: ਪੰਜਾਬ ਤੇ ਹਰਿਆਣਾ ਵਿੱਚ ਵੋਟਾਂ ਮੰਗਣ ਆਉਣ ਵਾਲੇ ਬੀਜੇਪੀ ਲੀਡਰਾਂ ਨੂੰ ਕਿਸਾਨ ਲਗਾਤਾਰ ਘੇਰ ਰਹੇ ਹਨ। ਮੰਗਲਵਾਰ ਨੂੰ ਕਿਸਾਨਾਂ ਨੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਤੇ ਅੰਬਾਲਾ ਛਾਉਣੀ ਤੋਂ ਵਿਧਾਇਕ ਅਨਿਲ ਵਿੱਜ ਨੂੰ ਘੇਰ ਲਿਆ। ਕਿਸਾਨਾਂ ਨੇ ਅਨਿਲ ਵਿੱਜ ਨੂੰ ਤਿੱਖੇ ਸਾਵਲ ਕੀਤੇ। ਇਸ ਦੌਰਾਨ ਸਾਬਕਾ ਗ੍ਰਹਿ ਮੰਤਰੀ ਨੇ ਸਵੀਕਾਰ ਕੀਤਾ ਕਿ ਉਹ ਕਿਸਾਨਾਂ ਉੱਪਰ ਗੋਲੀ ਚੱਲਣ ਦੀ ਜ਼ਿੰਮੇਵਾਰੀ ਲੈਂਦੇ ਹਨ। 

Accident News: ਕੈਂਟਰ ਨੇ ਬਾਈਕ ਨੂੰ ਮਾਰੀ ਟੱਕਰ, 3 ਸੱਕੇ ਭੈਣ-ਭਰਾਵਾਂ ਦੀ ਮੌਕੇ 'ਤੇ ਹੋਈ ਮੌਤ, ਪਲਾਂ 'ਚ ਉਜੜ ਗਿਆ ਪਰਿਵਾਰ

Firozpur News: ਫ਼ਿਰੋਜ਼ਪੁਰ ਵਿੱਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਬਾਈਕ 'ਤੇ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਇਸ ਹਾਦਸੇ 'ਚ ਬਾਈਕ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।



 

Guru Amardas Sahib Ji Prakash Purb: ਸੇਵਾ ਅਤੇ ਨਿਮਰਤਾ ਦੇ ਪੁੰਜ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ, ਮੁੱਖ ਮੰਤਰੀ ਨੇ ਦਿੱਤੀਆਂ ਵਧਾਈਆਂ

Guru Amardas Sahib Ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਪੋਸਟ ਪਾ ਕੇ ਸਾਰੀ ਸਿੱਖ ਸੰਗਤ ਨੂੰ ਮੁਬਾਰਕਾਂ ਦਿੱਤੀਆਂ ਹਨ।



 

Punjab Weather Update: 48 ਡਿਗਰੀ ਤੱਕ ਪਹੁੰਚਿਆ ਪਾਰਾ, ਪੰਜਾਬ ਦੇ 4 ਜ਼ਿਲ੍ਹਿਆਂ 'ਚ ਰੈੱਡ ਅਲਰਟ ਹੋਇਆ ਜਾਰੀ, ਇੰਝ ਰਹੇਗਾ ਮੌਸਮ

Weather Update: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਗਰਮੀ ਕਰਕੇ ਹਰਿਆਣਾ ਦੇ 15 ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜਦ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਨੇ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ 25 ਮਈ ਤੱਕ ਪਾਰਾ 48 ਡਿਗਰੀ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ। ਇਸ ਤੋਂ ਬਾਅਦ 27 ਮਈ ਤੱਕ ਪਾਰਾ 49 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਪਿਛੋਕੜ

Punjab Breaking News Live 22 May: ਅੱਜ ਸਵੇਰੇ ਤੜਕੇ ਸਾਢੇ ਪੰਜ ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇੱਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜ੍ਹੇ ਟਰਾਲੇ ਨਾਲ ਵੱਜੀ, ਜਿਸ ਕਰਕੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਵਿੱਚ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲੀਆਂ ਦੋਵੇਂ ਔਰਤਾਂ ਸਨ। ਜ਼ਖ਼ਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਐਬੂਲੈਂਸ ਰਾਹੀਂ ਭੇਜਿਆ ਗਿਆ। 


Ludhiana News: ਦਰਬਾਰ ਸਹਿਬ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, ਕਈ ਜ਼ਖ਼ਮੀ




ਪੰਜਾਬ ਦੀਆਂ ਔਰਤਾਂ ਲਾਇਸੈਂਸੀ ਹਥਿਆਰ ਰੱਖਣ ਦੇ ਮਾਮਲੇ 'ਚ ਦੇਸ਼ 'ਚ ਦੂਜੇ ਨੰਬਰ 'ਤੇ

 

Licensed arms: ਮਰਦਾਂ ਦੇ ਮੁਕਾਬਲੇ ਦੇਸ਼ ਵਿੱਚ ਸਿਰਫ਼ ਇੱਕ ਫ਼ੀਸਦੀ ਔਰਤਾਂ ਹੀ ਸੁਰੱਖਿਆ ਲਈ ਹਥਿਆਰਾਂ ਦੀ ਲੋੜ ਮਹਿਸੂਸ ਕਰਦੀਆਂ ਹਨ। ਹਥਿਆਰਾਂ ਦੇ ਸ਼ੌਕੀਨਾਂ ਵਿੱਚ ਉੱਤਰ ਪ੍ਰਦੇਸ਼ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਦੂਜੇ ਨੰਬਰ 'ਤੇ ਹਨ। ਹਾਲਾਂਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਔਰਤਾਂ ਦੀ ਭਾਗੀਦਾਰੀ ਇੱਕ ਫੀਸਦੀ ਤੋਂ ਵੱਧ ਹੈ। 3.17 ਕਰੋੜ ਦੀ ਕੁੱਲ ਆਬਾਦੀ ਵਾਲੇ ਪੰਜਾਬ ਵਿੱਚ ਔਰਤਾਂ ਦੇ ਨਾਮ 4,39,427 ਹਥਿਆਰ ਅਤੇ 4703 ਲਾਇਸੈਂਸ ਹਨ। ਲਗਭਗ 2.12 ਕਰੋੜ ਦੀ ਆਬਾਦੀ ਵਾਲੇ ਹਰਿਆਣਾ ਵਿੱਚ 1,58,524 ਲਾਇਸੈਂਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 1404 ਔਰਤਾਂ ਨੂੰ ਹਨ। ਚੰਡੀਗੜ੍ਹ ਵਿੱਚ ਕੁੱਲ 7055 ਲਾਇਸੈਂਸਾਂ ਵਿੱਚੋਂ 444 ਔਰਤਾਂ ਦੇ ਨਾਮ ’ਤੇ ਹਨ।


Licensed arms: ਪੰਜਾਬ ਦੀਆਂ ਔਰਤਾਂ ਲਾਇਸੈਂਸੀ ਹਥਿਆਰ ਰੱਖਣ ਦੇ ਮਾਮਲੇ 'ਚ ਦੇਸ਼ 'ਚ ਦੂਜੇ ਨੰਬਰ 'ਤੇ, ਜਾਣੋ ਕਿਹੜੇ ਜ਼ਿਲ੍ਹੇ 'ਚ ਸਭ ਤੋਂ ਵੱਧ ਲਾਇਸੈਂਸ


ਅੱਜ ਕਿਸਾਨ ਅੰਦੋਲਨ ਨੂੰ 100 ਦਿਨ ਹੋਏ ਪੂਰੇ


Punjab News: ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸ਼ੰਭੂ ਬੈਰੀਅਰ 'ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 100 ਦਿਨ ਪੂਰੇ ਹੋ ਗਏ ਹਨ ਅਤੇ 100 ਦਿਨ ਪੂਰੇ ਹੋਣ 'ਤੇ ਵੱਡੀ ਮਾਤਰਾ ਵਿੱਚ ਇਕੱਠ ਕੀਤਾ ਜਾਵੇਗਾ। ਅੰਦੋਲਨ-2 ਦੇ 100 ਦਿਨ ਪੂਰੇ ਹੋਣ ’ਤੇ ਸ਼ੰਭੂ ਬਾਰਡਰ, ਖਨੌਰੀ, ਡੱਬਵਾਲੀ ਅਤੇ ਰਤਨਪੁਰਾ ਵਿਖੇ ਵੱਡੀਆਂ ਕਿਸਾਨ ਕਾਨਫਰੰਸਾਂ ਕੀਤੀਆਂ ਜਾਣਗੀਆਂ।


Kisan Protest: ਅੱਜ ਕਿਸਾਨ ਅੰਦੋਲਨ 2.0 ਨੂੰ 100 ਦਿਨ ਹੋਏ ਪੂਰੇ, ਬਾਰਡਰ 'ਤੇ ਹੋਵੇਗਾ ਵੱਡਾ ਇਕੱਠ, ਹੋਣਗੀਆਂ ਵੱਡੀਆਂ ਕਿਸਾਨ ਕਾਨਫਰੰਸਾਂ




- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.