Accident in Sangrur: ਸੰਗਰੂਰ-ਪਟਿਆਲਾ ਰੋਡ 'ਤੇ PGI ਹਸਪਤਾਲ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਇੱਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੇ ਗਈ ਜਦੋਂਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਪਰਿਵਾਰ ਸਮੇਤ ਲੰਘ ਰਹੀ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਆਪਣੇ ਵਾਹਨਾਂ ਨੂੰ ਰੋਕ ਕੇ ਜ਼ਖ਼ਮੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚਾਇਆ। ਹਾਸਲ ਜਾਣਕਾਰੀ ਮੁਤਾਬਕ ਦੋ ਲੜਕਿਆਂ ਤੇ ਦੋ ਲੜਕੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਤੇ 2 ਲੜਕੀਆਂ ਤੇ ਇੱਕ ਲੜਕਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।


ਪੁਲਿਸ ਨੇ ਦੱਸਿਆ ਕਿ ਸੰਗਰੂਰ ਤੋਂ ਪਟਿਆਲਾ ਰੋਡ 'ਤੇ ਪੀਜੀਆਈ ਹਸਪਤਾਲ ਤੋਂ ਪਹਿਲਾਂ ਸੰਗਰੂਰ ਤੋਂ ਆ ਰਹੀ ਸਵਿਫਟ ਡਿਜ਼ਾਇਰ ਤੇ ਪਟਿਆਲਾ ਵੱਲੋਂ ਆ ਰਹੀ ਥਾਰ ਗੱਡੀ ਦੀ ਟੱਕਰ ਹੋ ਗਈ। ਸੰਤੁਲਨ ਗੁਆਉਣ ਤੋਂ ਬਾਅਦ ਥਾਰ ਗੱਡੀ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਤੇ ਸਾਹਮਣੇ ਤੋਂ ਆ ਰਹੀ ਡਿਜ਼ਾਇਰ ਵਿੱਚ ਜਾ ਟਕਰਾਈ। ਟੱਕਰ ਤੋਂ ਬਾਅਦ ਦੋਵੇਂ ਵਾਹਨ ਚਕਨਾਚੂਰ ਹੋ ਗਏ।


ਹਾਸਲ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 2 ਲੜਕੇ ਤੇ 2 ਲੜਕੀਆਂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 3 ਜ਼ਖਮੀ ਇਸ ਸਮੇਂ ਸੰਗਰੂਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ। ਹਾਦਸੇ ਤੋਂ ਬਾਅਦ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਆਪਣੇ ਪਰਿਵਾਰ ਸਮੇਤ ਉਥੋਂ ਜਾ ਰਹੀ ਸੀ ਤਾਂ ਲੋਕਾਂ ਦੀ ਭੀੜ ਨੂੰ ਦੇਖ ਕੇ ਉਹ ਤੁਰੰਤ ਕਾਰ 'ਚੋਂ ਉੱਤਰ ਗਈ। ਉਨ੍ਹਾਂ ਨੇ ਜ਼ਖਮੀਆਂ ਨੂੰ ਖੁਦ ਚੁੱਕ ਕੇ ਆਪਣੀਆਂ ਗੱਡੀਆਂ 'ਚ ਬਿਠਾਇਆ ਤੇ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ।


ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਇੱਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਗੰਭੀਰ ਜ਼ਖਮੀ ਹਨ। ਹਾਦਸੇ ਵਿੱਚ ਦੋ ਲੜਕੇ ਤੇ ਦੋ ਲੜਕੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਲੜਕੇ ਦੀ ਮੌਤ ਹੋ ਗਈ ਤੇ 2 ਲੜਕੀਆਂ ਤੇ ਇੱਕ ਲੜਕਾ ਗੰਭੀਰ ਰੂਪ ਵਿੱਚ ਜ਼ਖਮੀ ਹਨ।