Jalandhar News: ਜਲੰਧਰ ਦੇ ਕਸਬਾ ਸ਼ਾਹਕੋਟ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ 'ਤੇ ਵਾਪਰਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ 'ਚ ਕਰੀਬ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।


ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10 ਵਜੇ ਬਟਾਲਾ ਡਿਪਟੀ ਦੀ ਪੰਜਾਬ ਰੋਡਵੇਜ਼ ਦੀ ਬੱਸ ਸ਼ਾਹਕੋਟ ਤੋਂ ਮੋਗਾ ਜਾ ਰਹੀ ਸੀ। ਇਸ ਦੌਰਾਨ ਪਿੰਡ ਪਰਜੀਆਂ ਕਲਾਂ ਤੋਂ ਸਵਾਰੀਆਂ ਨਾਲ ਭਰਿਆ ਇੱਕ ਟੈਂਪੂ ਸ਼ਾਹਕੋਟ ਵੱਲੋਂ ਆ ਰਿਹਾ ਸੀ। ਜਦੋਂ ਦੋਵੇਂ ਵਾਹਨ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇਅ ਦੀ ਸਰਵਿਸ ਲੇਨ ਪੁਰੀਵਾਲੇ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਉਨ੍ਹਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਅਤੇ 7 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।


ਇਹ ਵੀ ਪੜ੍ਹੋ: PM Modi: ਪੀਐਮ ਮੋਦੀ ਦੀ ਪਟਿਆਲਾ ਫੇਰੀ, ਸੁਰੱਖਿਆ ਦੇ ਕਰੜੇ ਇੰਤਜ਼ਾਮ, ਵੱਡੀ ਗਿਣਤੀ 'ਚ ਪੈਰਾ-ਮਿਲਟਰੀ ਫੋਰਸ ਕੀਤੀ ਤਾਇਨਾਤ


ਟੈਂਪੂ ਚਾਲਕ ਚੇਤ ਰਾਮ ਅਤੇ ਔਰਤ ਕਮਲਜੀਤ ਕੌਰ ਨੂੰ ਨਿੱਜੀ ਵਾਹਨਾਂ ਵਿੱਚ ਸਰਕਾਰੀ ਹਸਪਤਾਲ ਨਕੋਦਰ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਬਾਕੀ ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ 'ਤੇ ਮੌਜੂਦ ਡਾ. ਮਨਦੀਪ ਸਿੰਘ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ।


ਹਾਦਸੇ ਦਾ ਪਤਾ ਲੱਗਦਿਆਂ ਹੀ ਏ.ਐਸ.ਆਈ ਸਰਵਣ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਮਾਰੇ ਗਏ ਟੈਂਪੂ ਚਾਲਕ ਚੇਤ ਰਾਮ ਅਤੇ ਕਮਲਜੀਤ ਕੌਰ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਨਕੋਦਰ ਦੇ ਸਰਕਾਰੀ ਹਸਪਤਾਲ 'ਚ ਰਖਵਾਇਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਏ.ਆਈ. ਪੁਲੀਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


ਇਹ ਵੀ ਪੜ੍ਹੋ: Punjab News: ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ, ਨਹੀਂ ਮਿਲੇ ਤਾਰਾ ਖਿਲਾਫ਼ ਸਬੂਤ, ਇਸ ਕੇਸ 'ਚੋਂ ਅਦਾਲਤ ਨੇ ਕੀਤਾ ਬਰੀ