ਸੜਕ ਹਾਦਸੇ 'ਚ ਗਈ ਮਾਪਿਆਂ ਦੇ ਇਕੱਲੇ ਪੁੱਤ ਦੀ ਜਾਨ, ਨਹੀਂ ਵੇਖੇ ਜਾਂਦੇ ਕੁਰਲਾਉਂਦੇ ਮਾਪੇ
Accident News: ਸ਼ਾਹਕੋਟ ਵਿਖੇ ਨੈਸ਼ਨਲ ਹਾਈਵੇਅ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਕਾਰਨ 12ਵੀਂ ’ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ।

Accident News: ਸ਼ਾਹਕੋਟ ਵਿਖੇ ਨੈਸ਼ਨਲ ਹਾਈਵੇਅ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਕਾਰਨ 12ਵੀਂ ’ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰਨ ਸਿੰਘ (18) ਪੁੱਤਰ ਮੰਗਤ ਸਿੰਘ ਵਾਸੀ ਥੰਮੂਵਾਲ ਸ਼ਾਹਕੋਟ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਪਿੰਡ ਥੰਮੂਵਾਲ ਤੋਂ ਸ਼ਾਹਕੋਟ ਵੱਲ ਨੂੰ ਆ ਰਿਹਾ ਸੀ।
ਦੂਜੇ ਪਾਸੇ ਨਿਰਮਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਡੇਹਰਾ ਸਾਹਿਬ (ਤਰਨਤਾਰਨ) ਟਰੱਕ ਲੈ ਕੇ ਸ਼ਾਹਕੋਟ ਤੋਂ ਧਰਮਕੋਟ ਵਾਲੀ ਸਾਈਡ ਜਾ ਰਿਹਾ ਸੀ, ਜਦੋਂ ਇਹ ਦੋਵੇਂ ਵਾਹਨ ਹਾਈਵੇਅ 'ਤੇ ਪਿੰਡ ਥੰਮੂਵਾਲ ਨਜ਼ਦੀਕ ਪਹੁੰਚੇ ਤਾਂ ਆਪਸ ਵਿਚ ਟਕਰਾ ਗਏ, ਜਿਸ ਕਾਰਨ ਮੋਟਰਸਾਈਕਲ ਸਵਾਰ ਕਰਨ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।
ਸੂਚਨਾ ਮਿਲਣ ’ਤੇ ਮਾਡਲ ਥਾਣਾ ਸ਼ਾਹਕੋਟ ਦੇ ਪੁਲਸ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਕਰਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕਰਨ ਸਿੰਘ ਦੇ ਪਿਤਾ ਕਰੀਬ ਇਕ ਸਾਲ ਤੋਂ ਵਿਦੇਸ਼ ਵਿਚ ਰਹਿ ਰਹੇ ਹਨ।
ਇਸ ਸਬੰਧੀ ਮਾਡਲ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮਾਤਾ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਉਪਰੰਤ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਦਾ ਆਪਸ ਵਿਚ ਸਮਝੌਤਾ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















