ਪੰਜਾਬ 'ਚ ਰੂਹ ਕੰਬਾਊ ਹਾਦਸਾ, ਤੜਕੇ-ਤੜਕੇ 2 ਔਰਤਾਂ ਨੂੰ ਦਰੜ ਗਿਆ ਟਿੱਪਰ
Punjab News: ਅੱਡਾ ਅੰਮੋਨੰਗਲ ਦੇ ਨਹਿਰ ਪੁੱਲ ਦੇ ਨੇੜੇ ਟਿੱਪਰ ਨੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਦੌਰਾਨ 2 ਜਣਿਆਂ ਦੀ ਮੌਤ ਹੋ ਗਈ ਹੈ।

Punjab News: ਅੱਡਾ ਅੰਮੋਨੰਗਲ ਦੇ ਨਹਿਰ ਪੁੱਲ ਦੇ ਨੇੜੇ ਟਿੱਪਰ ਨੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ 'ਚ ਮੋਟਰਸਾਈਕਲ ਦੇ ਪਿੱਛੇ ਬੈਠੀਆਂ ਦੋ ਔਰਤਾਂ ਨੂੰ ਟਿੱਪਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ' ਤੇ ਹੀ ਮੌਤ ਹੋ ਗਈ ਹੈ।
ਉਧਰ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਉਸ ਨੂੰ ਫੜਨ ਲਈ ਪਿੱਛਾ ਕਰ ਰਹੀ ਸੀ। ਜਾਣਕਾਰੀ ਅਨੁਸਾਰ ਲਖਵਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਕੋਟਲਾ ਬੱਜਾ ਸਿੰਘ ਆਪਣੇ ਪਿੰਡ ਦੀ ਹੀ ਇੱਕ ਹੋਰ ਔਰਤ ਕਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਨਾਲ ਆਪਣੇ ਪਤੀ ਮਨਜੀਤ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਮਿਹਨਤ ਮਜ਼ਦੂਰੀ ਲਈ ਮਹਿਤਾ ਚੌਂਕ ਵੱਲ ਜਾ ਰਹੀਆਂ ਸਨ।
ਜਦ ਉਹ ਅੰਮੋਨੰਗਲ ਦੇ ਨਹਿਰ ਪੁੱਲ ਦੇ ਨਜ਼ਦੀਕ ਪੁੱਜੀਆਂ ਤਾਂ ਪਿੱਛੋਂ ਬਟਾਲੇ ਵਾਲੇ ਪਾਸਿਓਂ ਆਏ ਇੱਕ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਨਾਲ ਲਖਵਿੰਦਰ ਕੌਰ ਅਤੇ ਕਰਮਜੀਤ ਕੌਰ ਟਿੱਪਰ ਦੇ ਟਾਇਰਾਂ ਹੇਠਾਂ ਆਉਣ ਕਾਰਨ ਬੁਰੀ ਤਰ੍ਹਾਂ ਕੁਚਲੀਆਂ ਗਈਆਂ, ਜਦਕਿ ਮਨਜੀਤ ਸਿੰਘ ਇੱਕ ਪਾਸੇ ਡਿੱਗ ਪਿਆ ਅਤੇ ਉਸ ਨੂੰ ਮਮੂਲੀ ਸੱਟਾਂ ਲੱਗੀਆਂ ਹਨ।
ਇਸ ਹਾਦਸੇ ਦੀ ਸੂਚਨਾ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਦੇ ਦਿੱਤੀ ਗਈ। ਹਾਦਸਾ ਹੋਣ ਤੋਂ ਦੋ ਘੰਟੇ ਬਾਅਦ ਵੀ ਥਾਣਾ ਰੰਘੜ ਨੰਗਲ ਦੇ SHO ਮੌਕੇ 'ਤੇ ਨਾ ਪਹੁੰਚੇ। ਜਿਸ ਕਾਰਨ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਚੀਮਾ ਅਤੇ ਪਿੰਡ ਵਾਸੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਜਾਹਿਰ ਕੀਤਾ।
ਉਨ੍ਹਾਂ ਕਿਹਾ ਕਿ SHO ਦਾ ਫਰਜ਼ ਬਣਦਾ ਹੈ ਕਿ ਉਸ ਦੇ ਏਰੀਏ ਵਿੱਚ ਹਾਦਸਾ ਹੋਣ 'ਤੇ ਤੁਰੰਤ ਉੱਥੇ ਪਹੁੰਚੇ ਪਰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਵੀ SHO ਦੇ ਘਟਨਾ ਸਥਾਨ 'ਤੇ ਨਾ ਪਹੁੰਚਣ ਤੇ ਪਿੰਡ ਵਾਸੀਆਂ ਨੇ ਪੁਲਿਸ ਮੁਰਦਾਬਾਦ ਦੇ ਨਾਅਰੇ ਲਗਾਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















