Sri muktsar sahib: ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 3 ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ ਹਨ।


ਦੱਸ ਦਈਏ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਵਿੱਚ ਸਵਾਰ ਵਿਅਕਤੀ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੇ ਸਨ। ਇਸ ਦੌਰਾਨ ਕਾਰ ਦਰੱਖਤ ਵਿੱਚ ਜਾ ਵਜੀ ਅਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।


ਇਹ ਵੀ ਪੜ੍ਹੋ: Protest in Punjab: ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ