ਘਰ 'ਚ ਵਿੱਛ ਗਏ ਸੱਥਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ
Accident News: ਅੱਜ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ ਸਕੂਟਰੀ 'ਤੇ ਸਵਾਰ ਜੋੜੇ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਸਕੂਟਰੀ ਸਵਾਰ ਜੋੜਾ ਇਕ ਫਾਰਚੂਨਰ ਗੱਡੀ ਦੀ ਚਪੇਟ ਵਿਚ ਆ ਗਏ।

Accident News: ਅੱਜ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ ਸਕੂਟਰੀ 'ਤੇ ਸਵਾਰ ਜੋੜੇ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਸਕੂਟਰੀ ਸਵਾਰ ਜੋੜਾ ਇਕ ਫਾਰਚੂਨਰ ਗੱਡੀ ਦੀ ਚਪੇਟ ਵਿਚ ਆ ਗਏ, ਜਿਸ ਕਾਰਨ ਸਕੂਟਰੀ ਸਵਾਰ ਰਾਜਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਬਹਿਬੋਵਾਲ ਛੰਨੀਆਂ ਦੀ ਮੌਤ ਹੋ ਗਈ ਜਦਕਿ ਸੁਰਜੀਤ ਸਿੰਘ ਜ਼ਖ਼ਮੀ ਹੋ ਗਿਆ।
ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਜਸਵਿੰਦਰ ਸਿੰਘ, ਦਲਜੀਤ ਸਿੰਘ ਅਤੇ ਰੁਚਿਕਾ ਡਡਵਾਲ ਨੇ ਮਦਦ ਕਰਕੇ ਜ਼ਖ਼ਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ। ਬਾਅਦ ਵਿਚ ਸੁਰਜੀਤ ਸਿੰਘ ਦੀ ਵੀ ਹੁਸ਼ਿਆਰਪੁਰ ਦੇ ਹਸਪਤਾਲ ਵਿਚ ਮੌਤ ਹੋ ਗਈ।
ਇਹ ਹਾਦਸਾ ਹਾਈਵੇਅ ਕਿਨਾਰੇ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਰਿਕਾਰਡ ਹੋ ਗਿਆ। ਟਾਂਡਾ ਪੁਲਿਸ ਦੇ ਥਾਣੇਦਾਰ ਜਗਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਜੋੜਾ ਆਪਣੀ ਬੇਟੀ ਅਤੇ ਜਵਾਈ ਨੂੰ ਮਿਲ ਕੇ ਪਿੰਡ ਮੁਰਾਦਪੁਰ ਨਰਿਆਲ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
