Punjab News: ਬਠਿੰਡਾ-ਮੁਕਤਸਰ ਰੋਡ 'ਤੇ ਜਬਰਦਸਤ ਹਾਦਸਾ ਹੋਇਆ ਹੈ ਜਿਸ 'ਚ ਇੱਕ ਨੌਜਵਾਨ ਦੀ ਮੌਤ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਹੀ ਨੌਜਵਾਨ ਦਾ ਵਿਆਹ ਹੋਇਆ ਸੀ। ਮ੍ਰਿਤਕ ਨੌਜਵਾਨ ਆਪਣੀ ਵਿਆਹ ਵਾਲੀ ਸ਼ੇਰਵਾਨੀ ਵਾਪਸ ਕਰਕੇ ਆਪਣੇ ਘਰ ਜਾ ਰਿਹਾ ਸੀ। 


ਹਾਸਲ ਜਾਣਕਾਰੀ ਮੁਤਾਬਕ ਵਿਆਹ ਦੇ ਦੋ ਦਿਨ ਬਾਅਦ ਹੀ ਸੜਕ ਹਾਦਸੇ ਵਿੱਚ ਪਟਵਾਰੀ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ 'ਤੇ ਸਥਿਤ ਪਿੰਡ ਭਿਸੀਆਣਾ 'ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਮੁਕਤਸਰ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਰਹਿਣ ਵਾਲਾ ਸੀ। ਵਿਆਹ ਲਈ ਕਿਰਾਏ 'ਤੇ ਲਈ ਗਈ ਸ਼ੇਰਵਾਨੀ ਵਾਪਸ ਕਰਨ ਲਈ ਉਹ ਬਠਿੰਡਾ ਆਇਆ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



ਪੁਲਿਸ ਅਨੁਸਾਰ ਮਾਲ ਵਿਭਾਗ ਦਾ ਪਟਵਾਰੀ ਸਨਮਦੀਪ ਸਿੰਘ ਸਵਿਫਟ ਡਿਜ਼ਾਇਰ ਕਾਰ ਵਿੱਚ ਬਠਿੰਡਾ ਆਇਆ ਸੀ। ਉਹ ਇੱਥੇ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ। ਜਦੋਂ ਉਸ ਦੀ ਕਾਰ ਭਿਸੀਆਣਾ ਨੇੜੇ ਪਹੁੰਚੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਅੰਦਰ ਬੈਠੇ ਸਨਮਦੀਪ ਦੀ ਮੌਤ ਹੋ ਗਈ।


Ludhiana News: ਨੇਪਾਲੀ ਨੌਕਰਾਣੀ ਨੇ ਪਰਿਵਾਰ ਦੇ ਖਾਣੇ 'ਚ ਮਿਲਾਇਆ ਨਸ਼ਾ..ਫਿਰ ਕੀਤਾ ਖਤਰਨਾਕ ਕਾਰਾ, ਸੀਸੀਟੀਵੀ ਵੇਖ ਉਡ ਗਏ ਹੋਸ਼


ਸਨਮਦੀਪ ਦੀ ਮੌਤ ਦੀ ਖਬਰ ਮਿਲਦੇ ਹੀ ਘਰ 'ਚ ਹਫੜਾ-ਦਫੜੀ ਮਚ ਗਈ। ਲਾੜੀ ਦੋ ਦਿਨਾਂ ਵਿੱਚ ਹੀ ਵਿਧਵਾ ਹੋ ਗਈ। ਸਨਮਦੀਪ ਦੇ ਘਰੋਂ ਵਿਆਹ ਦੇ ਟੈਂਟ ਤੱਕ ਵੀ ਨਹੀਂ ਲਾਏ ਗਏ ਸੀ ਕਿ ਉਹ ਹਾਦਸਾ ਵਾਪਰ ਗਿਆ। ਸਨਮਦੀਪ ਦੇ ਪਿਤਾ ਵੀ ਪੰਜਾਬ ਮਾਲ ਵਿਭਾਗ ਵਿੱਚ ਪਟਵਾਰੀ ਸਨ। ਉਨ੍ਹਾਂ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦੀ ਥਾਂ ਸਨਮਦੀਪ ਨੂੰ ਪਟਵਾਰੀ ਦੀ ਨੌਕਰੀ ਮਿਲ ਗਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।